ਅਕੈਡਮੀ ਦੇ ਖਿਡਾਰੀ ਸਾਹਿਲ ਨੇ ਦਸਵੀਂ ਵਿੱਚੋਂ 83 ਪ੍ਰਤੀਸ਼ਤ ਨੰਬਰ ਲੈ ਕੇ ਹਾਸਲ ਕੀਤਾ ਪਹਿਲਾ ਸਥਾਨ

ਲੁਧਿਆਣਾ,( ਅਰੁਣਾ ਜੈਨ ) – ਸੀਨੀਅਰ ਸੈਕੰਡਰੀ ਸਕੂਲ ਜਰਖੜ ਦੇ ਦਸਵੀਂ ਦੇ ਆਏ ਨਤੀਜੇ ਵਿੱਚ ਜਰਖੜ ਅਕੈਡਮੀ ਦੇ 10 ਖਿਡਾਰੀਆਂ ਨੇ 65 ਪ੍ਰਤੀਸ਼ਤ ਤੋਂ ਉੱਪਰ ਨੰਬਰ ਲੈ ਕੇ ਇਮਤਿਹਾਨ ਪਾਸ ਕੀਤਾ ਜਦਕਿ ਸਾਹਿਲ  ਨੇ 83 ਪ੍ਰਤੀਸ਼ਤ ਨੰਬਰ  535/650 ਲੈ ਕੇ ਇਲਾਕੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਜਦ ਕਿ ਸੁਖਚੈਨ ਸਿੰਘ ਨੇ 77 ਪ੍ਰਤੀਸ਼ਤ ਨੰਬਰ ਲੈ ਕੇ ਦੂਸਰਾ ਸਥਾਨ ਦਪਿੰਦਰ ਸਿੰਘ ਨੇ 76 ਪ੍ਰਤੀਸ਼ਤ ਅੰਕਲੈ ਕੇ ਤੀਸਰਾ ਸਥਾਨ ਹਾਸਲ ਕੀਤਾ।  ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਪ੍ਰਿੰਸੀਪਲ ਹਰਦੇਵ ਸਿੰਘ ਅਤੇ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਪ੍ਰਧਾਨ ਪਰਮਜੀਤ ਸਿੰਘ ਨੀਟੂ ,ਲੈਕਚਰਾਰ ਹੰਸਰਾਜ ਲੈਕਚਰਾਰ ਸੁਖਵਿੰਦਰ ਸਿੰਘ ਲੈਕਚਰਾਰ ਰਾਜੀਵ ਨਾਈਨ ਮੈਡਮ ਕੁਲਜੀਤ ਕੌਰ ਮੈਡਮ ਪਰਮਜੀਤ ਕੌਰ ਅਤੇ ਹੋਰ ਸਟਾਫ਼ , ਪ੍ਰਬੰਧਕਾਂ ਨੇ ਅਕੈਡਮੀ ਦੇ ਪਾਸ ਹੋਏ ਵਿਦਿਆਰਥੀਆਂ ਨੂੰ ਲੱਡੂ ਖਿਲਾ ਕੇ ਮੁੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ ,ਅਕੈਡਮੀ ਦੇ ਪ੍ਰਬੰਧਕ ਤਜਿੰਦਰ ਸਿੰਘ ਜਰਖੜ ਅਤੇ ਗੁਰਸਤਿੰਦਰ ਸਿੰਘ ਪਰਗਟ ਨੇ ਦੱਸਿਆ ਕਿ ਪਾਸ ਹੋਏ ਵਿਦਿਆਰਥੀਆਂ ਨੂੰ ਓਲੰਪੀਅਨ ਪਿ੍ਥੀਪਾਲ ਹਾਕੀ ਫੈਸਟੀਵਲ ਦੇ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉੱਘੇ ਸਮਾਜ ਸੇਵੀ ਐਡਵੋਕੇਟ ਕੁਲਵੰਤ ਸਿੰਘ ਬੋਪਾਰਾਏ ਨੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਾਹਿਲ ਨੂੰ 12 ਹਜ਼ਾਰ ਰੁਪਏ ਵਜ਼ੀਫ਼ਾ ਇੱਕ ਸਾਲ ਲਈ ਦੇਣ ਦਾ ਐਲਾਨ ਕੀਤਾ ਇਸ ਮੌਕੇ ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ ,ਪ੍ਰਧਾਨ ਐਡਵੋਕੇਟ ਹਰਕਮਲ ਸਿੰਘ, ਬਲਵਿੰਦਰ ਸਿੰਘ ਮਹਿਮੂਦਪੁਰਾ ਸਕੱਤਰ ਜਗਦੀਪ ਸਿੰਘ ਕਾਹਲੋਂ ਦਲਜੀਤ ਸਿੰਘ ਜਰਖੜ ਕੈਨੇਡਾ ਸੰਦੀਪ ਸਿੰਘ ਪੰਧੇਰ ਸਾਹਿਬਜੀਤ ਸਿੰਘ ਸਾਬੀ ਆਦਿ ਹੋਰ ਅਕੈਡਮੀ ਦੇ ਅਹੁਦੇਦਾਰਾਂ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਜ਼ਿੰਦਗੀ ਚ ਅੱਗੇ ਵਧਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

Leave a Reply

Your email address will not be published. Required fields are marked *