ਅੰਤਰਰਾਸ਼ਟਰੀ ਯੋਗਾ ਦਿਵਸ ਵਿੱਚ ਸੈਂਕੜੇ ਲੋਕਾਂ ਨੇ ਭਾਗ ਲਿਆ


ਲੁਧਿਆਣਾ, ( ਹਰੀਸ਼ ਕੁਮਾਰ )-ਅੰਤਰਰਾਸ਼ਟਰੀ ਯੋਗਾ ਦਿਵਸ ਅੱਜ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਭਾਗ ਲੈ ਕੇ ਯੋਗ ਕਿਰਿਆਵਾਂ ਕੀਤੀਆਂ। ਸ਼ਹਿਰ ਲੁਧਿਆਣਾ ਵਿੱਚ ਸਥਾਨਕ ਲਾਇਨਜ਼ ਭਵਨ, ਸਰਕਾਰੀ ਕਾਲਜ (ਲੜਕੇ), ਰੱਖ਼ ਬਾਗ ਅਤੇ ਹੋਰ ਕਈ ਇਲਾਕਿਆਂ ਵਿੱਚ ਯੋਗ ਦਿਵਸ ਮਨਾਇਆ ਗਿਆ। ਊਧਮ ਸਿੰਘ ਨਗਰ ਸਥਿਤ ਲਾਇਨਜ਼ ਭਵਨ ਵਿਖੇ ਜ਼ਿਲਾ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਵੱਲੋਂ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ, ਵਿਦਿਆਰਥੀਆਂ, ਅਧਿਕਾਰੀਆਂ, ਖ਼ਿਡਾਰੀਆਂ ਅਤੇ ਹੋਰਾਂ ਨੇ ਸ਼ਮੂਲੀਅਤ ਕਰਕੇ ਯੋਗ ਕੀਤਾ। ਇਹ ਸਮਾਗਮ ਸਵੇਰੇ 7.00 ਵਜੇ ਤੋਂ ਸਵੇਰੇ 8 ਵਜੇ ਤੱਕ ਮਨਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਮਨਜੀਤ ਸਿੰਘ ਨੇ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਨਾਲ ਵਿਅਕਤੀ ਦਾ ਮਨ ਅਤੇ ਸਰੀਰ ਪੂਰੀ ਤਰਾਂ ਫਿੱਟ ਰਹਿੰਦਾ ਹੈ। ਯੋਗਾ ਭਾਰਤੀ ਸੰਸਕ੍ਰਿਤੀ ਦੀ ਸਰੀਰਕ ਕਸਰਤ ਦੀ ਪੁਰਾਤਨ ਵਿਧੀ ਹੈ, ਜੋ ਕਿ ਅੱਜ ਦੇ ਭੱਜ ਦੌੜ ਵਾਲੇ ਸਮੇਂ ਵਿੱਚ ਬਹੁਤ ਉਪਯੋਗੀ ਸਾਬਿਤ ਹੋ ਸਕਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਯੋਗ ਨੂੰ ਅਪਨਾਉਣਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਨੂੰ ਸਫ਼ਲ ਕਰਨ ਲਈ ਪ੍ਰਸਾਸ਼ਨ ਦਾ ਸਹਿਯੋਗ ਕਰਨ। ਇਸ ਮੌਕੇ ਗੈਰ ਸਰਕਾਰੀ ਸੰਸਥਾਵਾਂ ਐਮਾ ਅਤੇ ਆਈ. ਐੱਮ. ਏ. ਦੇ ਨੁਮਾਇੰਦਿਆਂ ਤੋਂ ਇਲਾਵਾ ਡਾ. ਪ੍ਰਿਤਪਾਲ ਸਿੰਘ ਏ. ਐੱਮ. ਓ., ਡਾ. ਪੰਕਜ, ਡਾ. ਜਸਪ੍ਰੀਤ ਸਿੰਘ, ਡਾ. ਰੇਖਾ ਬਜਾਜ, ਡਾ. ਰਾਜੀਵ ਅਤੇ ਹੋਰ ਹਾਜ਼ਰ ਸਨ। ਭਾਰਤੀ ਸਟੇਟ ਬੈਂਕ ਵੱਲੋਂ ਯੋਗ ਦਿਵਸ ਮਨਾਇਆ ਭਾਰਤੀ ਸਟੇਟ ਬੈਂਕ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਰੋਜ਼ ਗਾਰਡਨ ਵਿਖੇ ਯੋਗ ਦਾ ਆਯੋਜਨ ਕੀਤਾ।ਜਿਸ ਦਾ ਉਦਘਾਟਨ ਭਾਰਤੀ ਸਟੇਟ ਬੈਂਕ ਦੇ ਖੇਤਰੀ ਪ੍ਰਬੰਧਕ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਕੀਤਾ।ਯੋਗਾ ਟ੍ਰੇਨਰਜ਼ ਦੀ ਮੌਜੂਦਗੀ ਵਿੱਚ ਲੋਕਾਂ ਨੂੰ ਯੋਗਾ ਕਰਵਾਇਆ ਗਿਆ।ਸ੍ਰੀਮਤੀ ਗੁਰਪ੍ਰੀਤ ਕੌਰ ਨੇ ਲੋਕਾਂ ਨੂੰ ਯੋਗਾ ਬਾਰੇ ਜਾਣੂ ਕਰਵਾਉਂਦੇ ਹੋਏ ਉਨਾਂ ਦੇ ਫਾਇਦੇ ਦੱਸੇ ਅਤੇ ਕਿਹਾ ਕਿ ਸਾਨੂੰ ਕੋਈ ਵੀ ਕੰਮ ਕੱਲ @ਤੇ ਨਹੀਂ ਬਲਕਿ ਅੱਜ ਤੋਂ ਹੀ ਸ਼ੁਰੂ ਕਰਨਾ ਚਾਹੀਦਾ ਹੈ।ਇਸ ਮੌਕੇ  ਤੇ ਭਾਰਤੀ ਸਟੇਟ ਬੈਂਕ ਤੋਂ ਚੀਫ ਮੈਨੇਜਰ ਰਜੀਵ ਮਦਾਨ, ਪ੍ਰਬੰਧਕ ਰਾਖੀ ਅਗਰਵਾਲ, ਉਪ-ਪ੍ਰਬੰਧਕ ਅੰਕਿਤਾ ਮਹਾਜਨ ਅਤੇ ਹੋਰ ਸਾਖ਼ਾ ਪ੍ਰਬੰਧਕ ਹਾਜ਼ਰ ਸਨ।

Leave a Reply

Your email address will not be published. Required fields are marked *