ਕਣਕ ਦੀ ਸਚੱਜੀ ਖਰੀਦ ਲਈ ਜਰੂਰੀ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਸਬੰਧੀ ਕੀਤੀ ਰੀਵਿਓ ਮੀਟਿੰਗ

Spread the love
  •  
  •  
  •  
  •  

ਲੁਧਿਆਣਾ, ( ਹੇਮਰਾਜ ਜਿੰਦਲ )- ਅੱਜ ਇੱਥੇ ਬਚੱਤ ਭਵਨ ਵਿਖੇ ਕਣਕ ਦੀ ਫ਼ਸਲ ਦੀ ਸਮੇਂ ਸਿਰ ਅਤੇ ਸੁਚੱਜੀ ਖਰੀਦ ਲਈ ਰੀਵਿਓ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਨੇ ਕੀਤੀ ਅਤੇ ਮੀਟਿੰਗ ਵਿੱਚ ਜਿਲੇ ਦੇ ਸਮੂਹ ਐਸ.ਡੀ.ਐਮਜ਼ ਅਤੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਆੜ•ਤੀ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆ ਸ੍ਰੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਹਫਤੇ ਦੌਰਾਨ ਕਣਕ ਦੀ ਫ਼ਸਲ ਦੀ ਮੰਡੀਆਂ ਵਿੱਚ ਆਮਦ ਸ਼ੁਰੂ ਹੋ ਜਾਵੇਗੀ। ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਬਿਨਾਂ ਮੁਸ਼ਕਲ ਅਤੇ ਸੁਚਾਰੂ ਖਰੀਦ ਅਤੇ ਜਰੂਰੀ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇ। ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕਣਕ ਦੀ ਖਰੀਦ ਲਈ ਅਗੇਤਰੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਤਾਂ ਕਿ ਕਿਸੇ ਵੀ ਕਿਸਾਨ ਨੂੰ ਫ਼ਸਲ ਵੇਚਣ ਵਿੱਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਲਈ ਆਪਣਾ-ਆਪਣਾ ਨੁਮਾਇੰਦਾ ਨਿਯੁੱਕਤ ਕਰਨਗੀਆਂ। ਉਹਨਾਂ ਦੱਸਿਆ ਕਿ ਕਣਕ ਦੀ ਫ਼ਸਲ ਮੰਡੀ ਵਿੱਚ ਆਉਣ ‘ਤੇ ਸਮੇਂ ਸਿਰ ਖਰੀਦੀ ਜਾਵੇਗੀ ਅਤੇ ਲਿਫਟਿੰਗ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਕੀਤੀ ਜਾਵੇਗੀ। ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖਰੀਦਣ ਉਪਰੰਤ ਕਣਕ ਨੂੰ ਸਟੋਰ ਕਰਨ ਲਈ ਯੋਗ ਥਾਵਾਂ ਦਾ ਪ੍ਰਬੰਧ ਵੀ ਕਰ ਲਿਆ ਜਾਵੇ। ਉਹਨਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਖਰੀਦ ਨਾਲ ਸਬੰਧਤ ਜਰੂਰੀ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਕਿਉਕਿ ਖਰੀਦ ਸ਼ੁਰੂ ਹੋਣ ਵਿੱਚ ਬਹੁਤ ਘੱਟ ਸਮਾਂ ਰਹਿਦਾ ਹੈ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੁਸ਼ਕਲਾਂ ਵੀ ਧਿਆਨ ਵਿੱਚ ਲਿਆਂਦੀਆਂ, ਜਿਸ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਵਿਸ਼ਵਾਸ ਦਿਵਾਇਆ ਕਿ ਇਹਨਾਂ ਦੀ ਢੁੱਕਵਾ ਹੱਲ ਕੀਤਾ ਜਾਵੇਗਾ।


Spread the love
  •  
  •  
  •  
  •