ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਵੱਲੋਂ ਹੜ• ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

-ਡਿਪਟੀ ਕਮਿਸ਼ਨਰ ਵੱਲੋਂ ਬਿਨਾ ਪ੍ਰਵਾਨਗੀ ਸਟੇਸ਼ਨ ਨਾ ਛੱਡਣ ਅਤੇ ਮੋਬਾਈਲ ਫੋਨ 24 ਘੰਟੇ ਚਾਲੂ ਰੱਖਣ ਦੀਆਂ ਹਦਾਇਤਾਂ


ਲੁਧਿਆਣਾ, ( ਸੰਜੇ ਮਿੰਕਾ )-ਸੂਬੇ ਭਰ ਵਿੱਚ ਪੈ ਰਹੇ ਭਾਰੀ ਮੀਂਹ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਾਈ ਅਲਰਟ ਦੇ ਚੱਲਦਿਆਂ ਅਗਾਂਊ ਹੜ• ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਸਤਲੁੱਜ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕੀਤਾ। ਖ਼ਬਰ ਲਿਖੇ ਜਾਣ ਤੱਕ ਜ਼ਿਲਾ ਲੁਧਿਆਣਾ ਵਿੱਚ ਸਥਿਤੀ ਥੋੜੀ ਜਿਹੀ ਤਣਾਅਪੂਰਨ ਪਰ ਪੂਰੀ ਤਰਾਂ ਕਾਬੂ ਹੇਠ ਸੀ। ਸਤਲੁੱਜ ਬੰਨ• ਦਾ ਕਈ ਜਗਾਂ ਦੌਰਾ ਕਰਦਿਆਂ ਸ੍ਰੀ ਆਸ਼ੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਥਾਨਕ ਲੋਕਾਂ ਦੀ ਕਿਸੇ ਵੀ ਗੱਲ ਨੂੰ ਹਲਕੇ ਵਿੱਚ ਨਾ ਲੈਣ। ਜੇਕਰ ਲੋਕਾਂ ਵੱਲੋਂ ਸਤਲੁੱਜ ਦੇ ਨਾਲ ਖਾਰ (ਮਾਈਨਰ ਬਰੀਚ) ਆਦਿ ਪਈ ਹੋਣ ਦੀ ਖ਼ਬਰ ਦਿੱਤੀ ਜਾ ਰਹੀ ਹੈ ਤਾਂ ਮੌਕਾ ਦੇਖ ਕੇ ਤੁਰੰਤ ਇਹ ਖਾਰਾਂ ਭਰੀਆਂ ਜਾਣ। ਉਨਾਂ ਹੜ• ਰੋਕਥਾਮ ਪ੍ਰਬੰਧਾਂ ‘ਤੇ ਪੂਰਨ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਦ ਫੀਲਡ ਵਿੱਚ ਰਹਿ ਕੇ ਸਥਿਤੀ ‘ਤੇ ਨਜ਼ਰ ਰੱਖਣ। ਉਨਾਂ ਕਿਹਾ ਕਿ ਹੋਰਨਾਂ ਜ਼ਿਲਿਆਂ ਦੇ ਮੁਕਾਬਲੇ ਜ਼ਿਲਾ ਲੁਧਿਆਣਾ ਦੀ ਸਥਿਤੀ ਬਹੁਤ ਅੱਛੀ ਹੈ, ਜਿਸ ਕਾਰਨ ਹਾਲੇ ਕਿਸੇ ਵੀ ਪਿੰਡ ਨੂੰ ਖਾਲੀ ਕਰਾਉਣ ਆਦਿ ਦੀ ਕੋਈ ਲੋੜ ਮਹਿਸੂਸ ਨਹੀਂ ਹੋਈ। ਇਸ ਮੌਕੇ ਉਨਾਂ ਨਾਲ ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਿੰਦਰ ਸਿੰਘ ਮੱਲੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਸੀਨੀਅਰ ਅਧਿਕਾਰੀਆਂ ਨਾਲ ਬਚਤ ਭਵਨ ਵਿਖੇ ਮੀਟਿੰਗ ਕੀਤੀ। ਉਨਾਂ ਕਿਹਾ ਕਿ ਹੜ• ਰੋਕਥਾਮ ਪ੍ਰਬੰਧਾਂ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਨਿਪਟਣ ਮੌਕੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਦਿਖਾਈ ਗਈ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਜਿਸਨੂੰ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲਾ ਪ੍ਰਸਾਸ਼ਨ ਨੂੰ ਪੂਰੀ ਤਰਾਂ ਤਿਆਰ ਰਹਿਣਾ ਚਾਹੀਦਾ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਗਲੇ ਹੁਕਮਾਂ ਤੱਕ ਬਿਨਾਂ ਉਨਾਂ ਦੀ ਪੂਰਵ ਪ੍ਰਵਾਨਗੀ ਤੋਂ ਹੈਡ ਕੁਆਟਰ (ਸਟੇਸ਼ਨ) ਨਹੀਂ ਛੱਡਣਗੇ ਅਤੇ ਇਸ ਦੇ ਨਾਲ ਨਾਲ ਆਪਣਾ ਮੋਬਾਇਲ ਫੋਨ ਵੀ 24 ਘੰਟੇ ਖੁੱਲਾ ਰੱਖਣਗੇ। ਸਾਰੇ ਉਪ ਮੰਡਲ ਮੈਜਿਸਟਰੇਟ/ਤਹਿਸੀਲਦਾਰ/ਡੀ.ਆਰ.ਓ. ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਤਹਿਸੀਲ ਹੈੱਡ ਕੁਆਟਰਾਂ ਵਿੱਚ ਸਥਾਪਤ ਫਲੱਡ ਕੰਟਰੋਲ ਰੂਮ ਸਹੀ ਕੰਮ ਕਰਦੇ ਹੋਣ। ਇਸ ਤੋਂ ਇਲਾਵਾ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਕੰਟਰੋਲ ਰੂਮ ਦੇ ਨੰਬਰ ਚਾਲੂ ਹੋਣ ਅਤੇ ਜਿਹਨਾਂ ਕਰਮਚਾਰੀਆਂ ਦੀ ਡਿਊਟੀ ਲੱਗੀ ਹੈ ਉਹ ਸਮੇਂ ਸਿਰ ਹਾਜ਼ਰ ਹੋ ਕੇ ਪੂਰੀ ਡਿਊਟੀ ਦੇਣ। ਕਾਰਜਕਾਰੀ ਇੰਜੀਨੀਅਰ, ਡਰੇਨਜ, ਲੁਧਿਆਣਾ ਨੂੰ ਹਦਾਇਤ ਕੀਤੀ ਗਈ ਕਿ ਉਹ ਫਲੱਡ ਇੰਸਪੈਕਸਨ ਦੌਰਾਨ ਚੈੱਕ ਕੀਤੇ ਜਾਂਦੇ 27 ਪੁਆਇੰਟਸ ਦਾ ਵਿਸ਼ੇਸ਼ ਤੌਰ ‘ਤੇ ਖਿਆਲ ਰੱਖਣਗੇ ਅਤੇ ਫਲੱਡ ਦੇਖਦੇ ਹੋਏ ਕੋਈ ਵੀ ਤੁਰੰਤ ਐਕਸ਼ਨ ਦੀ ਲੋੜ ਹੋਵੇ, ਉਹ ਲਿਆ ਜਾਵੇ। ਸਤਲੁੱਜ ਦਰਿਆ ਉੱਪਰ 24 ਘੰਟੇ ਨਜ਼ਰ ਰੱਖੀ ਜਾਵੇਗੀ ਅਤੇ ਸਮੇਂ-ਸਮੇਂ ‘ਤੇ ਸੂਚਨਾ ਦੇਣ ਦੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ/ਤਹਿਸੀਲਦਾਰ/ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਪੈਂਦੇ 27 ਪੁਆਇੰਟਸ ਦਾ ਵੀ ਦੌਰਾ ਕਰਨਗੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਦੇਣਗੇ। ਉਨਾਂ ਕਿਹਾ ਕਿ ਸਿੰਚਾਈ ਵਿਭਾਗ ਇਸ ਗੱਲ ਯਕੀਨੀ ਬਣਾਵੇਗਾ ਕਿ ਖਾਲਾਂ ਦੀ ਸਫਾਈ ਹੋਣੀ ਚਾਹੀਦੀ ਹੈ ਤਾਂ ਕਿ ਫਲੱਡ ਦੌਰਾਨ ਫਸਲਾਂ ਨੂੰ ਕੋਈ ਨੁਕਸਾਨ ਨਾ ਹੋਵੇ। ਨਗਰ ਨਿਗਮ ਅਧਿਕਾਰੀਆਂ, ਕਾਰਜ ਸਾਧਕ ਅਫ਼ਸਰਾਂ ਅਤੇ ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਜਿਥੇ ਭਾਰੀ ਬਾਰਿਸ਼ ਦੀ ਸੂਰਤ ਵਿੱਚ ਉਹ ਨੀਵੇਂ ਇਲਾਕੇ ਜਿੱਥੇ ਪਾਣੀ ਖੜੇਗਾ, ਉਸ ਨੂੰ ਡਰੇਨ ਆਊਟ ਕਰਨਗੇ। ਸਮੂਹ ਤਹਿਸੀਲਦਾਰਾਂ/ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਪਟਵਾਰੀਆਂ/ਪੰਚਾਇਤ ਸਕੱਤਰਾਂ ਨੂੰ ਹਦਾਇਤਾਂ ਦੇਣ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਹਾਜ਼ਰ ਰਹਿਣ।
ਉਨਾਂ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋੜੀਂਦੀ ਮਸ਼ੀਨਰੀ ਦੀ ਪਹਿਲਾਂ ਤੋਂ ਹੀ ਲਿਸਟ ਤਿਆਰ ਕਰ ਕਰਕੇ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਲਿਆ ਜਾਵੇ। ਉਨਾਂ ਸਮੂਹ ਐਸ.ਡੀ.ਐਮਜ਼/ਤਹਿਸੀਲਦਾਰਾਂ/ਕਮਿਸ਼ਨਰ ਪੁਲਿਸ ਦਫ਼ਤਰ/ਐਸ.ਐਸ.ਪੀਜ਼. ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਕਮਿਉਨੀਕੇਸ਼ਨ ਸਿਸਟਮ ਨੂੰ ਚੱਲਦਾ ਰੱਖਣਾ ਯਕੀਨੀ ਬਨਾਉਣ ਤਾਂ ਕਿ ਲੋੜ ਪੈਣ ‘ਤੇ ਲੋਕਾਂ ਨਾਲ ਤਾਲਮੇਲ ਕੀਤਾ ਜਾ ਸਕੇ। ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਵਿੱਚ ਵਿਸ਼ਵਾਸ਼ ਨਾ ਕਰਨ। ਇਸ ਮੌਕੇ ਜ਼ਿਲਾ ਪੁਲਿਸ ਮੁੱਖੀ ਲੁਧਿਆਣਾ (ਦਿਹਾਤੀ) ਸ੍ਰੀ ਸੰਦੀਪ ਗੋਇਲ, ਜ਼ਿਲਾ ਪੁਲਿਸ ਮੁੱਖੀ ਖੰਨਾ ਸ੍ਰ. ਗੁਰਸ਼ਰਨਜੀਤ ਸਿੰਘ ਗਰੇਵਾਲ, ਸ੍ਰ. ਇਕਬਾਲ ਸਿੰਘ ਸੰਧੂ ਅਤੇ ਸ੍ਰੀਮਤੀ ਨੀਰੂ ਕਤਿਆਲ ਗੁਪਤਾ (ਦੋਵੇਂ ਵਧੀਕ ਡਿਪਟੀ ਕਮਿਸ਼ਨਰ) ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *