ਖਾਲਸਾ ਕਾਲਜ (ਲੜਕੀਆਂ) ਵਿਖੇ ਵੋਟਰ ਜਾਗਰੂਕਤਾ ਸਮਾਗਮ ਦਾ ਆਯੋਜਨ

-ਸਮੁੱਚੀ ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਲੁਧਿਆਣਾ, ( ਅਰੁਣ ਜੈਨ )-ਖਾਲਸਾ ਕਾਲਜ (ਲੜਕੀਆਂ) ਘੁਮਾਰ ਮੰਡੀ, ਲੁਧਿਆਣਾ ਵਿਖੇ ਸਵੀਪ ਪ੍ਰੋਗਰਾਮ ਤਹਿਤ ਵੋਟਰ ਜਾਗਰੂਕਤਾ ਕੈਂਪ ਲਾਇਆ ਗਿਆ।ਇਹ ਕੈਂਪ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕਾ ਦੇ ਨੋਡਲ ਅਫ਼ਸਰ ਲਖਵਿੰਦਰ ਸਿੰਘ ਸੰਧੂ ਦੀ ਦੇਖ ਰੇਖ ਹੇਠ ਲਾਇਆ ਗਿਆ।ਇਸ ਕੈਂਪ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਦਾ ਇੱਕ ਸ਼ੈਸ਼ਨ ਹੋਇਆ, ਜਿਸ ਵਿੱਚ ਵੋਟਾਂ ਸੰਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ।ਕਾਲਜ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾਇਆ ਅਤੇ ਜਾਗੋ ਕੱਢ ਕੇ ਵੋਟਰਾਂ ਨੂੰ ਵੋਟ ਪਾਉਣ ਦਾ ਹੋਕਾ ਦਿੱਤਾ।ਇੱਥੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਈ. ਵੀ. ਐੱਮ. ਅਤੇ ਵੀ. ਵੀ. ਪੈਟ ਬਾਰੇ ਵੀ ਵਿਸਥਾਰ ਵਿੱਚ ਦੱਸਿਆ ਗਿਆ ਤੇ ਮੌਕ ਪੋਲ ਵੀ ਕਰਵਾਈਂਆ ਗਈਆਂ। ਵੋਟਾਂ ਕਿਵੇਂ ਪਾਈਆਂ ਜਾਂਦੀਆਂ ਹਨ ਤੇ ਕਿਵੇਂ ਗਿਣਤੀ ਹੁੰਦੀ ਹੈ, ਇਸ ਬਾਰੇ ਵੀ ਵਿਸਥਾਰ ’ਚ ਸਮਝਾਇਆ ਗਿਆ।ਕਾਲਜ ਦੀਆਂ ਵਿਦਿਆਰਥਣਾਂ  ਵੱਲੋਂ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਇੱਕ ਰੈਲੀ ਵੀ ਕੱਢੀ ਗਈ। ਉਨ੍ਹਾਂ ਆਪਣੇ ਹੱਥਾਂ ਵਿੱਚ ਸੰਦੇਸ਼ ਲਿਖੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਕਾਲਜ ਦੇ ਪਿ੍ਰੰਸੀਪਲ ਪ੍ਰੋਫੈਸਰ ਮੁਕਤੀ ਗਿੱਲ, ਪ੍ਰੋਗਰਾਮ ਇੰਚਾਰਜ ਪ੍ਰੋਫੈਸਰ ਖੁਸ਼ਦੀਪ ਕੌਰ ਅਤੇ ਨੋਡਲ ਅਫ਼ਸਰ ਲਖਵਿੰਦਰ ਸਿੰਘ ਸੰਧੂ ਨੇ ਰੈਲੀ ਨੂੰ ਹਰੀ ਝੰਡੀ ਵਿਖਾਈ।ਇਸ ਮੌਕੇ ਸੁਖਵਿੰਦਰ ਲੀਲ੍ਹ, ਸੁਪਰਵਾਈਜ਼ਰ ਬਲਜੀਤ ਸਿੰਘ, ਚਮਕੌਰ ਸਿੰਘ ਅਤੇ ਸੁਪਰਵਾਈਜ਼ਰ ਸੁਰਿੰਦਰ ਬਾਂਸਲ  ਵੀ ਆਪਣੇ ਬੀ. ਐੱਲ. ਓਜ਼ ਦੀ ਟੀਮ ਨਾਲ ਹਾਜ਼ਰ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਖਵਿੰਦਰ ਸਿੰਘ ਸੰਧੂ ਨੇ ਦੱਸਿਆ ਕੇ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਕੇ ਉਹ ਨਵੇਂ ਬਣੇ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਦੇ ਹਨ ਦੇ ਨਾਲ ਦੀ ਨਾਲ ਉਨ੍ਹਾਂ ਨੂੰ ਬਿਜਲਈ ਮਸ਼ੀਨਾਂ ਬਾਰੇ ਵੀ ਦੱਸਿਆ ਜਾਂਦਾ ਹੈ।ਇਸ ਪ੍ਰੋਗਰਾਮ ਵਿੱਚ ਵਿਦਿਆਰਥਣਾਂ ਨੇ  ਗਹਿਰੀ ਦਿਲਚਸਪੀ ਵਿਖਾਈ।ਸ੍ਰ. ਸੰਧੂ ਨੇ ਦੱਸਿਆ ਕਿ ਉਹ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਪ੍ਰੋਗਰਾਮ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੱਖ ਵੱਖ ਥਾਵਾਂ ’ਤੇ ਕਰਵਾਏ ਜਾਣਗੇ ਤਾਂ ਜੋ ਵੋਟਰਾਂ ਨੂੰ ਪੂਰੀ ਤਰ੍ਹਾਂ ਜਾਗਰੂਕ ਕੀਤਾ ਜਾ ਸਕੇ।

Leave a Reply

Your email address will not be published. Required fields are marked *