ਜਸਟਿਸ ਟੀ.ਪੀ.ਐਸ. ਮਾਨ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੀ.ਟੀ. ਯੁਨੀਵਰਸਿਟੀ ਚੌਂਕੀਮਾਨ ਵਿਖੇ ਲੀਗਲ ਏਡ ਕਲੀਨਿਕ ਦਾ ਉਦਘਾਟਨ


-ਲੀਗਲ ਏਡ ਕਲੀਨਿਕ ਦਾ ਮੁੱਖ ਮਨੋਰਥ, ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਆਮ ਜਨਤਾ ਤੱਕ ਪਹੁੰਚਾਉਣਾ


ਲੁਧਿਆਣਾ, ( ਅਮਿਤ ਕੁਮਾਰ )-ਜਸਟਿਸ ਟੀ.ਪੀ.ਐਸ. ਮਾਨ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜ਼ਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੀ.ਟੀ. ਯੂਨੀਵਰਸਿਟੀ, ਚੌਂਕੀਮਾਨ (ਮੁੱਲਾਂਪੁਰ) ਵਿਖੇ ਲੀਗਲ ਏਡ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਗੁਰਬੀਰ ਸਿੰਘ, ਮਾਨਯੋਗ ਜਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਮੈਡਮ ਹਰਪ੍ਰੀਤ ਕੌਰ ਜੀਵਨ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਮੈਡਮ ਗੁਰਪ੍ਰੀਤ ਕੌਰ, ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਸ੍ਰੀ ਸੁਰੇਸ਼ ਕੁਮਾਰ ਗੋਇਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸ੍ਰੀ ਵਿਕਰਾਂਤ ਕੁਮਾਰ ਸਿਵਲ ਜੱਜ ਸੀਨੀਅਰ ਡਵੀਜ਼ਨ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਤੇ ਸ੍ਰੀ ਮਨਦੀਪ ਸਿੰਘ, ਸਕੱਤਰ, ਜਿਲਾ ਬਾਰ ਐਸੋਸਿਏਸ਼ਨ, ਲੁਧਿਆਣਾ ਵੀ ਹਾਜ਼ਰ ਸਨ। ਮਾਨਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦੱਸਿਆ ਗਿਆ ਕਿ ਇਸ ਲੀਗਲ ਏਡ ਕਲੀਨਿਕ ਦਾ ਮੁੱਖ ਮਨੋਰਥ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਪੀੜਤ ਮੁਆਵਜਾ ਸਕੀਮ, ਮਾਂ-ਬਾਪ ਅਤੇ ਸੀਨੀਅਰ ਨਾਗਰਿਕਾਂ ਦੇ ਹੱਕਾਂ ਸਬੰਧੀ ਸਕੀਮ, ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਲੋਕ ਅਦਾਲਤਾਂ ਦੀ ਸਕੀਮ, ਮੀਡੀਏਸ਼ਨ ਸੈਂਟਰ, ਫਰੰਟ ਆਫਿਸ ਆਦਿ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ ਤਾਂ ਜੋਂ ਵਿਦਿਆਰਥੀਆਂ ਵੱਲੋਂ ਇਨਾਂ ਸਕੀਮਾਂ ਦੀ ਜਾਣਕਾਰੀ ਆਮ ਜਨਤਾ ਤੱਕ ਪਹੁੰਚਾਈ ਜਾ ਸਕੇ ਅਤੇ ਲੋੜਵੰਦ ਲੋਕ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਸ੍ਰੀ ਹਰਸ਼ ਸੱਦਾਵਰਤੀ, ਵਾਇਸ ਚਾਂਸਲਰ, ਸੀ.ਟੀ. ਯੂਨੀਵਰਸਿਟੀ ਵੱਲੋਂ ਮੁੱਖ ਮਹਿਮਾਨ ਅਤੇ ਹੋਰ ਆਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਨਾਂ ਦੀ ਯੂਨੀਵਰਸਿਟੀ ਵਿੱਚ ਲੀਗਲ ਏਡ ਕਲੀਨਿਕ ਖੋਲ•ਣ ਨੂੰ ਇੱਕ ਸ਼ਲਾਘਾਯੋਗ ਕਦਮ ਦੱਸਿਆ।

Leave a Reply

Your email address will not be published. Required fields are marked *