ਜ਼ਿਲਾ ਲੁਧਿਆਣਾ ਵਿੱਚ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ

ਲੁਧਿਆਣਾ, ( ਅਮਨ ਜੈਨ )-ਆਗਾਮੀ ਲੋਕ ਸਭਾ ਚੋਣਾਂ-2019 ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਲੁਧਿਆਣਾ ਅਧੀਨ ਆਉਂਦੇ ਮਾਲ ਖੇਤਰ ਵਿੱਚ ਹਰ ਕਿਸਮ ਦੇ ਅਗਨ ਸ਼ਾਸਤਰ, ਵਿਸਫੋਟਕ ਪਦਾਰਥ, ਜਲਣਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ (ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਆਦਿ) ਲੈ ਕੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਹੁਕਮ 10 ਮਈ, 2019 ਤੱਕ ਲਾਗੂ ਰਹਿਣਗੇ। ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਫੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ  ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਇਹ ਪਾਬੰਦੀ ਹੁਕਮ ਲਾਗੂ ਕੀਤੇ ਹਨ। ਇਹ ਪਾਬੰਦੀ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਾਂ, ਬਾ-ਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨਾਂ ਨੂੰ ਧਾਰਮਿਕ ਤੌਰ ‘ਤੇ ਜਾਂ ਕਾਨੂੰਨੀ ਤੌਰ ‘ਤੇ ਰੀਤੀ ਰਿਵਾਜ ਕਾਰਨ ਹਥਿਆਰ ਰੱਖਣ ਦੇ ਅਧਿਕਾਰ ਹਨ, ‘ਤੇ ਲਾਗੂ ਨਹੀਂ ਹੋਣਗੇ।

Leave a Reply

Your email address will not be published. Required fields are marked *