ਜੇਕਰ ਡਿਊਟੀ ਆਉਣ ਜਾਣ ਤੋਂ ਕੋਈ ਰੋਕਦਾ ਹੈ ਤਾਂ ਇਨਾਂ ਨੰਬਰਾਂ ‘ਤੇ ਸੰਪਰਕ ਕੀਤਾ ਜਾਵੇ

Spread the love
  •  
  •  
  •  
  •  

-ਡਿਪਟੀ ਕਮਿਸ਼ਨਰ ਵੱਲੋਂ ਪੁਲਿਸ ਨੂੰ ਪਾਸਧਾਰਕਾਂ ਨਾਲ ਨਰਮੀ ਨਾਲ ਪੇਸ਼ ਆਉਣ ਦੀ ਹਦਾਇਤ
ਲੁਧਿਆਣਾ, ( ਸੰਜੇ ਮਿੰਕਾ , ਹੇਮਰਾਜ ਜਿੰਦਲ)-ਜ਼ਿਲਾ ਲੁਧਿਆਣਾ ਵਿੱਚ ਜਾਰੀ ਲੌਕਡਾਊਨ ਦੇ ਚੱਲਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਐਮਰਜੈਂਸੀ ਡਿਊਟੀਆਂ ਲਗਾਈਆਂ ਗਈਆਂ ਹਨ। ਡਿਊਟੀ ਕਰਨ ਲਈ ਇਨਾਂ ਕਰਮਚਾਰੀਆਂ ਨੂੰ ਸੰਬੰਧਤ ਵਿਭਾਗਾਂ ਦੇ ਜ਼ਿਲਾ ਮੁੱਖੀ ਅਧਿਕਾਰੀਆਂ ਵੱਲੋਂ ਹੀ ਡਿਊਟੀ ਪਾਸ ਜਾਰੀ ਕੀਤੇ ਜਾ ਰਹੇ ਹਨ। ਅਜਿਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਈ ਵਾਰ ਆਵਾਜਾਈ ਵਿੱਚ ਸਮੱਸਿਆ ਪੇਸ਼ ਆ ਰਹੀ ਹੈ, ਜਿਸ ਕਰਕੇ ਉਨਾਂ ਦੀ ਸਹਾਇਤਾ ਲਈ ਕੁਝ ਹੈੱਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜੇਕਰ ਇਨਾਂ ਨੂੰ ਕੋਈ ਡਿਊਟੀ ਕਰਨ ਵਿੱਚ ਰੁਕਾਵਟ ਪਾਉਂਦਾ ਹੈ ਤਾਂ ਉਹ ਜ਼ਿਲਾ ਪ੍ਰਸਾਸ਼ਨ ਦੇ ਨੰਬਰਾਂ 0161-2401347, 2402347, 9464596757, 9417228520 ਅਤੇ ਪੁਲਿਸ ਦੇ ਨੰਬਰਾਂ 9115600159, 9115600160, 9115600161 ‘ਤੇ ਸੰਪਰਕ ਕਰ ਸਕਦੇ ਹਨ।  ਸ੍ਰੀ ਅਗਰਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੋ ਵਿਅਕਤੀ ਬਕਾਇਦਾ ਪ੍ਰਵਾਨਗੀ ਲੈ ਕੇ ਘਰੋਂ ਨਿਕਲਦੇ ਹਨ ਜਾਂ ਸਰਕਾਰੀ ਡਿਊਟੀ ਨਿਭਾ ਰਹੇ ਹਨ, ਉਨਾਂ ਨਾਲ ਨਰਮੀ ਦਾ ਵਰਤਾਅ ਕੀਤਾ ਜਾਵੇ ਤਾਂ ਲੋਕਾਂ ਨੂੰ ਰਾਹਤ ਪਹੁੰਚਾਉਣ ਦਾ ਇਹ ਕੰਮ ਨਿਰੰਤਰ ਸੁਚੱਜੇ ਤਰੀਕੇ ਨਾਲ ਜਾਰੀ ਰੱਖਿਆ ਜਾ ਸਕੇ। ਉਨਾਂ ਡਿਊਟੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਡਿਊਟੀ ਦੌਰਾਨ ਆਪਣਾ ਦਫ਼ਤਰੀ ਸ਼ਨਾਖ਼ਤੀ ਕਾਰਡ ਵੀ ਨਾਲ ਰੱਖਣ। ਇਸ ਤੋਂ ਇਲਾਵਾ ਕੋਰੋਨਾ ਕੋਵਿਡ 19 ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਬਣਾਉਣ।


Spread the love
  •  
  •  
  •  
  •