ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਮੈਰੀਟੋਰੀਅਸ ਸਕੂਲ ਵਿਖੇ ਹੋਵੇਗਾ

-ਵਧੀਕ ਡਿਪਟੀ ਕਮਿਸ਼ਨਰ ਜਗਰਾਂਓ ਨੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜਾ


ਲੁਧਿਆਣਾ, ( ਹਰੀਸ਼ ਕੁਮਾਰ )-ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇਂ ਜਨਮ ਦਿਵਸ ਮੌਕੇ 14 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਸੀਨੀਅਰ ਸੈਕੰਡਰੀ ਰਿਹਾਇਸ਼ੀ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਸ਼ਾਮਿਲ ਹੋਣਗੇ। ਇਹ ਜਾਣਕਾਰੀ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਵਧੀਕ ਡਿਪਟੀ ਕਮਿਸ਼ਨਰ ਜਗਰਾਂਓ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਸਥਾਨਿਕ ਮੈਰੀਟੋਰੀਅਸ ਸਕੂਲ ਵਿਖੇ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਦਿੱਤੀ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਕੰਮਾਂ ਦੀ ਨਿਗਰਾਨੀ ਖੁਦ ਕਰਨ ਤਾਂ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਜ਼ਿਲ੍ਹਾ ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਅੰਬੇਦਕਰ ਵੱਲੋਂ ਦਰਸਾਏ ਹੋਏ ਰਸਤੇ ‘ਤੇ ਚੱਲ ਕੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ-ਮੰਡਲ ਮੈਜਿਸਟ੍ਰੇਟ ਪਾਇਲ ਸ੍ਰੀਮਤੀ ਸਵਾਤੀ ਟਿਵਾਣਾ, ਪ੍ਰਿੰਸੀਪਲ ਕਰਨਲ (ਰਿਟਾ.) ਅਮਰਜੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *