ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਪੈਂਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ

-ਅਗਲੇ ਹੁਕਮਾਂ ਤੱਕ ਰਹਿਣਗੀਆਂ ਬੰਦ
ਲੁਧਿਆਣਾ, ( ਹੇਮਰਾਜ ਜਿੰਦਲ )-ਭਾਰੀ ਮੀਂਹ ਬਾਅਦ ਬਣੇ ਹੜ• ਵਰਗੇ ਹਾਲਾਤ ਨਾਲ ਨਜਿੱਠਣ ਲਈ ਸ਼ਹਿਰ ਲੁਧਿਆਣਾ ਵਿੱਚ ਪੈਂਦੀਆਂ ਡਾਇੰਗਾਂ (ਰੰਗਾਈ ਸਨਅਤਾਂ) ਨੂੰ ਡਿਪਟੀ ਕਮਿਸ਼ਨਰ ਵੱਲੋਂ ਅਗਲੇ ਹੁਕਮਾਂ ਤੱਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲਾ ਡਿਜਾਸਟਰ ਮੈਨੇਜਮੈਂਟ ਅਥਾਰਟੀ ਲੁਧਿਆਣਾ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਤਲੁੱਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਦਰਿਆਈ ਪਾਣੀ ਰਿਵਰਸ ਫਲੋਅ ਨੂੰ ਦੇਖਦੇ ਹੋਏ ਭੱਟੀਆਂ ਐÎਸ. ਟੀ. ਪੀ. ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨਾ ਵੱਲੋਂ ਜਦੋਂ ਤੱਕ ਪਾਣੀ ਦਾ ਪੱਧਰ ਘਟਦਾ ਨਹੀਂ, ਉਦੋਂ ਤੱਕ ਬਹਾਦਰਕੇ ਡਾਇੰਗ ਇੰਡਸਟਰੀਜ਼, ਤਾਜਪੁਰ ਰੋਡ ਡਾਇੰਗ ਇੰਡਸਟਰੀ, ਇੰਡਸਟਰੀਅਲ ਏਰੀਆ-ਏ ਅਤੇ ਮੋਤੀ ਨਗਰ, ਸਮਰਾਲਾ ਚੌਕ ਤੋਂ ਲੈ ਕੇ ਜਲੰਧਰ ਬਾਈਪਾਸ ਤੱਕ ਪੈਂਦੀਆਂ ਸਨਅਤਾਂ ਅਤੇ ਫੋਕਲ ਪੁਆਇੰਟ ਏਰੀਆ ਵਿੱਚ ਪੈਂਦੀਆਂ ਸਾਰੀਆਂ ਡਾਇੰਗਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਬਾਰੇ ਲਿਖਿਆ ਗਿਆ ਹੈ, ਜਿਸ ਸੰਬੰਧੀ ਇਹ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀ ਅਗਰਵਾਲ ਵੱਲੋਂ ਡਿਜਾਸਟਰ ਮੈਨੇਜਸਮੈਂਟ ਐਕਟ-2005 ਅਧੀਨ ਜਾਰੀ ਕੀਤੇ ਗਏ ਇਨਾਂ ਹੁਕਮਾਂ ਵਿੱਚ ਨਗਰ ਨਿਗਮ ਕਮਿਸ਼ਨਰ ਲੁਧਿਆਣਾ, ਨਿਗਰਾਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਲੁਧਿਆਣਾ ਨੂੰ ਇਨਾਂ ਹੁਕਮਾਂ ਇੰਨ-ਬਿੰਨ ਲਾਗੂ ਕਰਾਉਣ ਦੀ ਹਦਾਇਤ ਕੀਤੀ ਗਈ ਹੈ।

Leave a Reply

Your email address will not be published. Required fields are marked *