ਡੇਂਗੂ ਅਤੇ ਚਿਕਨਗੁਨੀਆਂ ਦੇ ਖਾਤਮੇ ਲਈ ਫਰਾਈਡੇ ਡਰਾਈ ਡੇ ਮਨਾਇਆ ਗਿਆ

-ਵੱਖ-ਵੱਖ ਵਿਭਾਗਾਂ ਵਿੱਚ ਚੈਕਿੰਗ ਦੌਰਾਨ ਮੱਛਰ ਦਾ ਲਾਰਵਾ ਨਸ਼ਟ ਕੀਤਾ ਗਿਆ


ਲੁਧਿਆਣਾ, ( ਹਰਿਸ਼ ਕੁਮਾਰ ) – ਸਿਵਲ ਸਰਜਨ ਲੁਧਿਆਣਾ ਡਾ.ਰਾਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਰਮੇਸ਼ ਕੁਮਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਲੁਧਿਆਣਾ ਦੀ ਅਗਵਾਈ ਵਿੱਚ ਐਟੀ ਲਾਰਵਾ ਸਕੀਮ ਲੁਧਿਆਣਾ ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਫਰਾਈ-ਡੇਅ  ਡਰਾਈ-ਡੇਅ ਮਨਾਇਆ ਗਿਆ ਜਿਸ ਤਹਿਤ ਨਗਰ ਨਿਗਮ ਲੁਧਿਆਣਾ ਜ਼ੋਨ-ਏ (ਮਾਤਾ ਰਾਣੀ ਚੌਕ), ਨਗਰ ਨਿਗਮ ਲਧਿਆਣਾ ਜ਼ੋਨ-ਬੀ, ਹਰਚਰਨ ਨਗਰ, ਪੁਰਾਣੀ ਸਬਜ਼ੀ ਮੰਡੀ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ, ਮਿੰਨੀ ਸਕੱਤਰੇਤ ਦਫ਼ਤਰ, ਖਜ਼ਾਨਾ ਦਫ਼ਤਰ, ਡੀ.ਪੀ.ਆਰ.ਓ. ਦਫ਼ਤਰ, ਰਿਕਾਰਡ ਰੂਮ, ਪੁਲਿਸ ਕਮਿਸ਼ਨਰ ਦਫ਼ਤਰ, ਜ਼ੋਨ-ਡੀ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਵਿੱਚ 7 ਕੂਲਰਾਂ, 1 ਫਰਿਜ਼ ਟ੍ਰੇਅ ਵਿੱਚ, ਅਰਬਨ ਇਸਟੇਟ ਫੇਸ-1 ਜਮਾਲਪੁਰ ਚੰਡੀਗੜ੍ਹ ਰੋਡ ਲੁਧਿਆਣਾ ਵਿਖੇ 2 ਘਰਾਂ ਵਿੱਚ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ ਵਿੱਚ 2 ਜਗ੍ਹਾ ਅਤੇ ਏ.ਟੀ.ਆਈ. ਗਿੱਲ ਰੋਡ ‘ਤੇ 3 ਜਗ੍ਹਾ ਤੋਂ ਲਾਰਵਾ ਪਾਇਆ ਗਿਆ ਜਿਸ ਨੂੰ ਐਂਟੀ ਲਾਰਵਾ ਦੀਆਂ ਟੀਮਾਂ ਵੱਲੋਂ ਲਾਰਵੀਸਾਈਡ ਦਵਾਈ ਪਾ ਕੇ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਸ਼ੁਕਰਵਾਰ ਦਾ ਦਿਨ ਡਰਾਈ ਡੇਅ ਦੇ ਤੌਰ ‘ਤੇ ਮਨਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਬੁਖਾਰ ਤੋਂ ਬਚਾਓ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ, ਪੈਂਫਲੇਟ ਵੰਡੇ ਗਏ, ਪੋਸਟਰ ਲਗਾਏ ਗਏ। ਸਿਹਤ ਸਿੱਖਿਆ ਵਿੱਚ ਡੇਂਗੂ ਅਤੇ ਚਿਕਨਗੁਨੀਆਂ ਏਡੀਜ਼ ਨਾਂ ਦੇ ਮੱਛਰ ਜੋ ਕਿ ਦਿਨ ਵੇਲੇ ਕੱਟਦਾ ਹੈ ਦੱਸਿਆ ਗਿਆ। ਇਸ ਦੇ ਨਾਲ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣ ਜਿਵੇਂ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਨੇ, ਅੱਖਾਂ ਦੇ ਪਿਛਲੇ ਪਾਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਦਾ ਵੱਗਣਾ, ਜੋੜਾਂ ਵਿੱਚ ਦਰਦ ਅਤੇ ਸੋਜ ਬਾਰੇ ਦੱਸਿਆ ਗਿਆ। ਇਸ ਦੇ ਨਾਲ ਹੀ ਬਚਾਓ ਦੇ ਤਰੀਕੇ ਵੀ ਦੱਸੇ ਗਏ ਜਿਵੇਂ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇਕ ਵਾਰ ਜ਼ਰੂਰ ਸਾਫ ਕਰੋ। ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸ਼ਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ‘ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਬੁਖਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਇਸ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਹੈਲਥ ਇੰਸਪੈਕਟਰ ਸ੍ਰੀ ਸਤਿੰਦਰ ਸਿੰਘ ਅਤੇ ਸ੍ਰੀ ਮਨਪ੍ਰੀਤ ਸਿੰਘ ਸ਼ਾਮਲ ਸਨ।

Leave a Reply

Your email address will not be published. Required fields are marked *