ਨੈਸ਼ਨਲ ਲੋਕ ਅਦਾਲਤ ਵਿੱਚ 2296 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕਰਵਾਇਆ ਨਿਪਟਾਰਾ

• ਅੱਜ ਦੀ ਨੈਸ਼ਨਲ ਅਦਾਲਤ ਵਿੱਚ 808944760/-  ਰੁਪਏ ਦੇ ਕੀਤੇ ਅਵਾਰਡ ਪਾਸ


ਲੁਧਿਆਣਾ, ( ਹੇਮਰਾਜ ਜਿੰਦਲ )-  ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲਾ ਕਚਹਿਰੀਆਂ, ਲੁਧਿਆਣਾ ਅਤੇ ਉਪ-ਮੰਡਲ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਸ੍ਰੀ ਗੁਰਬੀਰ ਸਿੰਘ, ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਡਾ. ਗੁਰਪ੍ਰੀਤ ਕੌਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ ਰੇਖ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।  ਅੱਜ ਦੀ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲਿਟੀਗੇਟਿਵ ਕੇਸ ਜਿਨਾਂ ਵਿੱਚ ਮੁੱਖ ਤੌਰ ‘ਤੇ ਕ੍ਰਿਮੀਨਲ ਕਪਾਂਊਡਏਬਲ ਕੇਸ, ਰਿਕਵਰੀ ਕੇਸ, ਵਿਆਹ, ਲੇਬਰ, ਜ਼ਮੀਨ, ਸਰਵਿਸ ਸਬੰਧੀ ਝਗੜੇ, ਟਰੈਫਿਕ ਚਲਾਨ, ਬੈਂਕ ਕਰਜ਼ੇ ਦੇ ਕੇਸ ਅਤੇ ਦੂਸਰੇ ਸਿਵਲ ਕੇਸਾਂ ਦੇ ਨਿਪਟਾਰੇ ਲਈ 25 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਸ੍ਰੀ ਅਰੁਣਵੀਰ ਵਸ਼ਿਸ਼ਟ, ਵਧੀਕ ਜਿਲਾ ਤੇ ਸੈਜੱਜ, ਲੁਧਿਆਣਾ, ਸ੍ਰੀ ਅਮਰ ਪਾਲ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਲੁਧਿਆਣਾ, ਸ੍ਰੀ ਟੀ.ਐਸ. ਬਿੰਦਰਾ, ਵਧੀਕ ਜਿਲਾ ਤੇ ਸੈਸ਼ਨ ਜੱਜ, ਲੁਧਿਆਣਾ, ਸ੍ਰੀ ਕੁਲਦੀਪ ਕੁਮਾਰ ਕਰੀਰ, ਵਧੀਕ ਜਿਲਾ ਤੇ ਸੈਸ਼ਨ ਜੱਜ,  ਮੈਡਮ ਸੰਜੀਤਾ, ਵਧੀਕ ਜ਼ਿਲਾ ਤੇ ਸੈਸ਼ਨ ਜੱਜ, ਲੁਧਿਆਣਾ, ਮੈਡਮ ਮਨਦੀਪ ਕੌਰ ਬੇਦੀ, ਪ੍ਰਧਾਨਗੀ ਅਫਸਰ, ਇੰਡਸਟ੍ਰੀਅਲ ਟ੍ਰਿਬਊਨਲ, ਲੁਧਿਆਣਾ, ਸ੍ਰੀ ਸੁਨੀਲ ਕੁਮਾਰ ਅਰੋੜਾ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਲੁਧਿਆਣਾ, ਸ੍ਰੀ ਸੁਰੇਸ਼ ਕੁਮਾਰ ਗੋਇਲ, ਸੀ.ਜੇ.ਐਮ., ਲੁਧਿਆਣਾ, ਸ੍ਰੀ ਵਿਕਰਾਂਤ ਕੁਮਾਰ, ਸਿਵਲ ਜੱਜ (ਸੀਨੀਅਰ ਡਵੀਜ਼ਨ), ਲੁਧਿਆਣਾ, ਮੈਡਮ ਸੁਮੀਤ ਸਬਰਵਾਲ, ਮੈਡਮ ਇੰਦੂ ਬਾਲਾ, ਸ੍ਰੀ ਵਰਿੰਦਰ ਕੁਮਾਰ, ਮੈਡਮ ਲਵਜਿੰਦਰ ਕੌਰ, ਸ੍ਰੀ ਜਗਜੀਤ ਸਿੰਘ ਸਿੰਘ, ਸ੍ਰੀ ਦੇਵਨੂਰ, ਸ੍ਰੀ ਜਸਵੀਰ ਸਿੰਘ, ਸ੍ਰੀ ਪੁਨੀਤ ਮੋਹਿਨੀਆਂ, ਸ੍ਰੀ ਜਸਵਿੰਦਰਪਾਲ, ਸ੍ਰੀ ਅਨੂਪ ਸਿੰਘ, ਸ੍ਰੀ ਅਕਾਸ਼ਦੀਪ ਸਿੰਘ ਮਲਵਈ ਸਿਵਲ ਜੱਜ (ਜੂਨੀਅਰ ਡਵੀਜਨ)-ਕਮ-ਜੇ.ਐਮ.ਆਈ.ਸੀ, ਲੁਧਿਆਣਾ ਵੱਲੋਂ ਕੀਤੀ ਗਈ ਹੈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਉਘੇ ਸਮਾਜ ਸੇਵਕ ਅਤੇ ਇੱਕ ਸੀਨੀਅਰ ਐਡਵੋਕੇਟ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ।  ਅੱਜ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 9956 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨਾਂ ਵਿੱਚੋਂ 2296 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਅੱਜ ਦੀ ਨੈਸ਼ਨਲ ਲੋਕ ਅਦਾਲਤ ਦੌਰਾਨ  808944760/-ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਸ੍ਰੀ ਗੁਰਬੀਰ ਸਿੰਘ, ਮਾਨਯੋਗ ਜਿਲਾ ਤੇ ਸੈਸ਼ਨ ਜੱਜ -ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇ  ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਦੋਵਾਂ ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਤੇ ਪਿਆਰ ਵਧਦਾ ਹੈ। ਲੋਕ ਅਦਾਲਤ ਰਾਹੀਂ ਕੀਤੇ ਗਏ ਫੈਸਲੇ ਦੇ ਖਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਜਿਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ।  ਜਿਲਾ ਤੇ ਸੈਸ਼ਨ ਜੱਜ ਲੁਧਿਆਣਾ ਨੇਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

Leave a Reply

Your email address will not be published. Required fields are marked *