ਨੌਜਵਾਨਾਂ ਦੇ ਸਰਬਪੱਖੀ ਵਿਕਾਸ ਸੰਬੰਧੀ ਕੁੱਲੂ ਮਨਾਲੀ ਵਿਖੇ ਲਗਾਏ ਜਾ ਰਹੇ ਕੈਂਪ

-ਇਛੁੱਕ ਨੌਜਵਾਨ ਯੁਵਕ ਸੇਵਾਵਾਂ ਵਿਭਾਗ ਨਾਲ ਸੰਪਰਕ ਕਰਨ-ਸਹਾਇਕ ਡਾਇਰੈਕਟਰ


ਲੁਧਿਆਣਾ, ( ਰਾਕੇਸ਼ ਵਰਮਾ )-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਕੁੱਲੂ ਅਤੇ ਮਨਾਲੀ (ਹਿਮਾਚਲ ਪ੍ਰਦੇਸ਼) ਵਿਖੇ ਯੂਥ ਲੀਡਰਸ਼ਿਪ ਕੈਂਪ ਲਗਾਏ ਜਾ ਰਹੇ ਹਨ, ਜਿਨਾਂ ਵਿੱਚ ਜ਼ਿਲਾ ਲੁਧਿਆਣਾ ਦੇ ਨੌਜਵਾਨ ਭਾਗ ਲੈ ਸਕਦੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਇਹ ਕੈਂਪ 1 ਅਗਸਤ ਤੋਂ ਸ਼ੁਰੂ ਹੋ ਚੁੱਕੇ ਹਨ। ਇਨਾਂ ਕੈਂਪਾਂ ਵਿੱਚ ਜ਼ਿਲਾ ਲੁਧਿਆਣਾ ਦੇ ਸਕੂਲਾਂ (9ਵੀਂ ਤੋਂ 12ਵੀਂ ਜਮਾਤ), ਕਾਲਜਾਂ ਦੇ ਵਿਦਿਆਰਥੀ/ਵਿਦਿਆਰਥਣਾਂ, ਐੱਨ. ਐੱਸ. ਐÎਸ. ਅਤੇ ਕਲੱਬਾਂ ਦੇ ਵਲੰਟੀਅਰ, ਗੈਰ-ਵਿਦਿਆਰਥੀ ਭਾਗ ਲੈ ਸਕਦੇ ਹਨ। ਇਹਨਾਂ ਕੈਂਪਾਂ ਵਿੱਚ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਆ ਕੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨਗੇ। ਇਸ ਤੋਂ ਇਲਾਵਾ ਨੌਜਵਾਨਾਂ ਦੀ ਟਰੈਕਿੰਗ ਕਰਵਾਈ ਜਾਵੇਗੀ ਅਤੇ ਮਨਾਲੀ ਘੁੰਮਾ ਕੇ ਉਥੋਂ ਦੇ ਸੱਭਿਆਚਾਰ ਬਾਰੇ ਜਾਣੂ ਕਰਵਾਇਆ ਜਾਵੇਗਾ।
ਸ੍ਰ. ਲੋਟੇ ਨੇ ਦੱਸਿਆ ਕਿ ਇਨਾਂ ਕੈਂਪਾਂ ਦਾ ਖਰਚ ਯੁਵਕ ਸੇਵਾਵਾਂ ਵਿਭਾਗ ਵੱਲੋਂ ਉਠਾਇਆ ਜਾਂਦਾ ਹੈ ਅਤੇ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਵੀ ਵੰਡੇ ਜਾਂਦੇ ਹਨ। ਉਨਾਂ ਕਿਹਾ ਕਿ ਜੇਕਰ ਜ਼ਿਲਾ ਲੁਧਿਆਣਾ ਦਾ ਕੋਈ ਵੀ ਵਲੰਟੀਅਰ, ਵਿਦਿਆਰਥੀ ਜਾਂ ਕਲੱਬ ਮੈਂਬਰ ਇਸ ਕੈਂਪ ਵਿੱਚ ਜਾਣਾ ਚਾਹੁੰਦਾ ਹੈ ਤਾਂ ਉਹ ਉਨਾਂ ਨਾਲ (ਸੰਪਰਕ ਨੰਬਰ 9855401443, 7009771953) ਸੰਪਰਕ ਕਰ ਸਕਦਾ ਹੈ।

Leave a Reply

Your email address will not be published. Required fields are marked *