ਪੁਲਿਸ ਕਮਿਸ਼ਨਰ ਵੱਲੋਂ ਧਾਰਾ 144 ਅਧੀਨ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇੱਕਤਰ ਹੋਣ ਅਤੇ ਧਰਨੇ/ਜਲੂਸ/ਰੈਲੀਆਂ ਆਦਿ ‘ਤੇ ਪਾਬੰਦੀ ਦੇ ਹੁਕਮ ਜਾਰੀ

ਹਥਿਆਰ ਅਤੇ ਅਗਜਨੀ ਵਾਲੇ ਤਰਲ ਪਦਾਰਥ ਨਾਲ ਲੈ ਕੇ ਚੱਲਣ ‘ਤੇ ਵੀ ਰਹੇਗੀ ਪਾਬੰਦੀ

ਲੁਧਿਆਣਾ, ( ਸੰਜੇ ਮਿੰਕਾ )- ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਸੁਖਚੈਨ ਸਿੰਘ ਗਿੱਲ ਵੱਲੋ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਮੌਜੂਦਾ ਹਾਲਾਤ ਨੂੰ ਧਿਆਨ ‘ਚ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੀ ਹਦੂਦ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇੱਕਤਰ ਹੋਣ ਅਤੇ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਂਊਡ ਸਾਹਮਣੇ ਵਰਧਮਾਨ ਮਿੱਲ ਚੰਡੀਗੜ੍ਹ ਰੋਡ ਲੁਧਿਆਣਾ ਵਿਖੇ ਨਿਰਧਾਰਤ ਕੀਤੀ ਥਾਂ ‘ਤੇ ਵੀ ਬਿਨ੍ਹਾਂ ਮੰਨਜੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਪੂਰਨ ਪਾਬੰਦੀ ਦੇ ਹੁਕਮ ਲਾਗੂ ਰਹਿਣਗੇ। ਇਸ ਤੋਂ ਇਲਾਵਾ ਹਥਿਆਰ ਅਤੇ ਅਗਜਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਖੁਫੀਆ ਵਿਭਾਗ ਤੋਂ ਪ੍ਰਾਪਤ ਰਿਪੋਰਟਾਂ ਮੁਤਾਬਿਕ ਪੁਲਿਸ ਕਮਿਸ਼ਨਰੇਟ ਦੇ ਏਰੀਏ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋ ਸਕਦੀ ਹੈ, ਜਿਸ ਦੌਰਾਨ ਲੜਾਈ ਅਤੇ ਹਿੰਸਕ ਘਟਨਾਵਾਂ ਹੋਣ ਦਾ ਡਰ ਹੈ ਅਤੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਹਨ ਅਤੇ ਇਹ ਹੁਕਮ 2 ਮਹੀਨੇ ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *