ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ-ਵਿਧਾਇਕ ਕੁਲਦੀਪ ਸਿੰਘ ਵੈਦ

Spread the love
  •  
  •  
  •  
  •  

ਲੁਧਿਆਣਾ, (ਹੇਮਰਾਜ ਜਿੰਦਲ)-ਹਲਕਾ ਗਿੱਲ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਦ੍ਰਿੜ ਵਚਨਬੱਧ ਹੈ। ਹਲਕਾ ਗਿੱਲ ਦੇ ਲੋਕਾਂ ਨੂੰ ਮਾੜੀ ਬਿਜਲੀ ਸਪਲਾਈ, ਟੁੱਟੀਆਂ ਤਾਰਾਂ, ਪੁਰਾਣੇ ਟਰਾਂਸਫਾਰਮਰ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। 
ਉਨਾ ਇਹ ਵਿਚਾਰ ਅੱਜ ਸਥਾਨਕ ਗੁਰੂ ਨਾਨਕ ਨਗਰ ਵਿਖੇ ਨਵੇਂ ਟਰਾਂਸਫਾਰਮਰ ਦਾ ਉਦਘਾਟਨ ਕਰਦਿਆਂ ਕੀਤਾ। ਉਨਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਨਾਲ ਸੰਬੰਧਤ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨਾ ਦੇ ਧਿਆਨ ਵਿੱਚ ਲਿਆ ਸਕਦੇ ਹਨ। ਉਨਾ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਉਨਾ ਨੇ ਪੀ. ਐੱਸ. ਪੀ. ਸੀ. ਐੱਲ. ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। ਹਲਕਾ ਗਿੱਲ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। 


Spread the love
  •  
  •  
  •  
  •