ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ‘ਚ ਅੰਗਰੇਜ਼ੀ ਭਾਸ਼ਾ ਦਾ ਕੋਰਸ ਸ਼ੁਰੂ

Spread the love
  •  
  •  
  •  
  •  

ਹੁਸ਼ਿਆਰਪੁਰ
ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਜ਼ਿਲ•ਾ ਪੱਧਰ ‘ਤੇ ‘ਸੋਫਟ ਸਕਿੱਲ ਕਮਿਉਨੀਕੇਸ਼ਨ ਸਕਿੱਲਜ਼ ਵਿਦ ਫੋਕਸ ਆਨ ਇੰਗਲਿਸ਼’ ਦੇ ਕੋਰਸ ਦੀ ਅੱਜ ਸ਼ੁਰੂਆਤ ਹੋ ਗਈ ਹੈ ਅਤੇ ਇਸ ਕੋਰਸ ਦੀਆਂ ਕਲਾਸਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀ ਵਿਪੁਲ ਉਜਵਲ ਵਲੋਂ ਕਰਵਾਈ ਗਈ। ਇਸ ਮੌਕੇ ਉਨ•ਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਜ਼ਿਲ•ਾ ਰੁਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਸ੍ਰੀ ਜਸਵੰਤ ਰਾਏ, ਡੀ.ਪੀ.ਐਮ.ਯੂ. ਸ੍ਰੀ ਐਮ.ਐਸ. ਰਾਣਾ, ਪ੍ਰੋਜੈਕਟ ਹੈਡ ਸ੍ਰੀ ਗੁਰਪ੍ਰੀਤ ਸਿੰਘ ਸੈਣੀ ਅਤੇ ਉਪ ਜ਼ਿਲ•ਾ ਸਿੱਖਿਆ ਅਫ਼ਸਰ ਸ੍ਰੀ ਧੀਰਜ ਵਸ਼ਿਸ਼ਟ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕੋਈ ਵੀ ਭਾਸ਼ਾ ਸਿੱਖਣ ਲਈ ਮਿਹਨਤ, ਲਗਨ ਅਤੇ ਉਤਸ਼ਾਹ ਦੀ ਜ਼ਰੂਰਤ ਹੁੰਦੀ ਹੈ, ਇਸ ਲਈ ਸਿਖਿਆਰਥੀ ਪੂਰੀ ਲਗਨ ਨਾਲ ਕੋਰਸ ਪੂਰਾ ਕਰਨ। ਉਨ•ਾਂ ਕਿਹਾ ਕਿ ਅੰਗਰੇਜ਼ੀ ਨੂੰ ਬੋਲਚਾਲ ਦੀ ਭਾਸ਼ਾ ਵਿੱਚ ਸਿੱਖਣ ਲਈ ਕਿਸੇ ਵੀ ਤਰ•ਾਂ ਦੀ ਝਿਜਕ ਨਹੀਂ ਰੱਖਣੀ ਚਾਹੀਦੀ। ਉਨ•ਾਂ ਕਿਹਾ ਕਿ ਲਗਾਤਾਰ ਅਭਿਆਸ ਨਾਲ ਹੀ ਅੰਗਰੇਜ਼ੀ ਨੂੰ ਬੋਲਚਾਲ ਵਜੋਂ ਸਿੱਖਿਆ ਜਾ ਸਕਦਾ ਹੈ ਅਤੇ ਕਿਸੇ ਵੀ ਭਾਸ਼ਾ ਨੂੰ ਸਿੱਖਣਾ ਔਖਾ ਨਹੀਂ ਹੈ। ਉਨ•ਾਂ ਕਿਹਾ ਕਿ ਇਸ ਕੋਰਸ ਦੀਆਂ ਕਲਾਸਾਂ 2 ਮਹੀਨੇ ਲਈ ਹਰ ਰੋਜ਼ ਸ਼ਾਮ 3 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣਗੀਆਂ।
ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿੱਚ ਜਿਥੇ ਬਾਕੀ ਕੋਰਸ ਕਰਵਾਏ ਜਾ ਰਹੇ ਹਨ, ਉਥੇ ਸਿਖਿਆਰਥੀਆਂ ਨੂੰ ਹੋਸਟਲ ਦੀ ਮੁਫ਼ਤ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਡਿਵੈਲਪਮੈਂਟ ਸੈਂਟਰ ਦਾ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਸਿਲੇਬਸ ਨਾਲ ਸਬੰਧਤ ਕਿੱਟਾਂ ਵੀ ਸਿਖਿਆਰਥੀਆਂ ਨੂੰ ਸੌਂਪੀਆਂ ਗਈਆਂ।


Spread the love
  •  
  •  
  •  
  •