ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਲਿਆਂ ਵਾਲੇ ਬਾਗ ਦੇ 100 ਸਾਲਾਂ ਸਾਕੇ ਮੌਕੇ ‘ਤੇ ਸ਼ਹੀਦਾਂ ਦੇ ਦਿਖਾਏ ਰਸਤੇ ‘ਤੇ ਚੱਲਣ ਦੀ ਕੀਤੀ ਅਪੀਲ


-ਜ਼ਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ ਅਤੇ ਭੈਅ ਦੇ ਵੋਟ ਪਾਉਣ ਲਈ ਕੀਤਾ ਜਾਗਰੂਕ


ਲੁਧਿਆਣਾ, ( ਹੇਮਰਾਜ ਜਿੰਦਲ )– ਸਵੀਪ ਗਤੀਵਿਧੀਆਂ ਦੇ ਤਹਿਤ ਅੱਜ ਸਰਾਭਾ ਨਗਰ ਮਾਰਕੀਟ ਵਿਖੇ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਸਾਖੀ ਮਨਾਈ ਗਈ ਅਤੇ ਜਲਿ•ਆਂ ਵਾਲੇ ਬਾਗ ਦੇ 100 ਸਾਲਾ ਸਾਕੇ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਰਾਓ-ਕਮ-ਨੋਡਲ ਅਫਸਰ, ਸਵੀਪ ਗਤੀਵਿਧੀਆਂ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਦਿਖਾਏ ਰਸਤੇ ‘ਤੇ ਚੱਲਣ। ਉਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਭਾਰਤ ਦੀ ਸਭ ਤੋਂ ਵੱਡੀ ਲੋਕਤੰਤਰ ਪ੍ਰਕਿਰਿਆ ਵਿੱਚ 19 ਮਈ ਨੂੰ ਵੋਟ ਪਾ ਕੇ ਆਪਣਾ ਯੋਗਦਾਨ ਪਾਉਣ। ਉਨਾਂ ਕਿਹਾ ਕਿ ਸਾਨੂੰ ਹਮੇਸ਼ਾ ਸੱਚਾਈ ਅਤੇ ਇਮਾਨਦਾਰੀ ਦੇ ਰਸਤੇ ‘ਤੇ ਚੱਲਣਾ ਚਾਹੀਦਾ ਹੈ ਜੋ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਨਾਂ ਦੱਸਿਆ ਕਿ ਸਾਡੇ ਮਹਾਨ ਸ਼ਹੀਦਾਂ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।  ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਮਾਜ ਸੇਵੀ ਸੰਸਥਾ ਇੰਨੀਸੀਏਟਰਜ਼ ਆਫ ਚੇਂਜ ਵੱਲੋਂ ਲੋਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਫਲੈਸ਼ ਮੋਬ, ਭੰਗੜਾ ਅਤੇ ਮਲਵਈ ਗਿੱਧਾ ਦੇ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ‘ਤੇ ਸਹਾਇਕ ਰਿਟਰਨਿੰਗ ਅਫਸਰ ਮਿਸ ਸੋਨਮ ਚੌਧਰੀ, ਸ਼੍ਰੀ ਗੌਰਵਦੀਪ ਸਿੰਘ, ਇੰਨੀਸੀਏਟਰਜ਼ ਆਫ ਚੇਂਜ, ਸ਼੍ਰੀ ਸੂਰਜ ਮਨਚੰਦਾ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।  

Leave a Reply

Your email address will not be published. Required fields are marked *