ਵਿਰੋਧੀ ਪਾਰਟੀਆਂ ਰਾਜਸੀ ਹਿੱਤਾਂ ਲਈ ਬੇਲੋੜੇ ਮੁੱਦੇ ਉਛਾਲ ਰਹੀਆਂ-ਵਿਧਾਇਕ ਸੰਜੇ ਤਲਵਾੜ ਅਤੇ ਕੁਲਦੀਪ ਸਿੰਘ ਵੈਦ

Spread the love
  •  
  •  
  •  
  •  

Logo

ਵਿਧਾਇਕ ਕੁਲਦੀਪ ਸਿੰਘ ਵੈਦ ਵੀ ਭਾਰਤ ਭੂਸ਼ਣ ਆਸ਼ੂ ਦੀ ਹਿਮਾਇਤ ‘ਤੇ ਉੱਤਰੇ

ਲੁਧਿਆਣਾ, ( ਹਰੀਸ਼ ਕੁਮਾਰ ) -ਲੁਧਿਆਣਾ (ਪੂਰਬੀ) ਹਲਕੇ ਦੇ ਵਿਧਾਇਕ ਸ੍ਰੀ ਸੰਜੇ ਤਲਵਾੜ ਅਤੇ ਹਲਕਾ ਗਿੱਲ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਖੁੱਲ ਕੇ ਹਮਾਇਤ ਕਰਦਿਆਂ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਆਪਣੇ ਰਾਜਸੀ ਹਿੱਤਾਂ ਲਈ ਬੇਲੋੜੇ ਮੁੱਦੇ ਉਛਾਲਣ ਲੱਗੀਆਂ ਹੋਈਆਂ ਹਨ। ਅੱਜ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ੍ਰੀ ਤਲਵਾੜ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਇੱਕ ਅਜਿਹੀ ਪਾਰਟੀ ਦੇ ਆਗੂ ਹਨ, ਜੋ ਕਿ ਸੂਬੇ ਵਿੱਚ ਕੁਰਬਾਨੀਆਂ ਦੇ ਸਿਰ ‘ਤੇ ਅਮਨ ਅਤੇ ਸ਼ਾਂਤੀ ਲਿਆਉਣ ਵਾਲੀ ਪਾਰਟੀ ਹੈ। ਉਨਾਂ ਕਿਹਾ ਕਿ ਆਸ਼ੂ ਉਹ ਨੇਤਾ ਹਨ, ਜੋ ਕਿ ਸ਼ਹਿਰ ਵਿੱਚ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਹਨ। ਇਹ ਸ਼ਹਿਰ ਪਿਛਲੀ ਅਕਾਲੀ ਭਾਜਪਾ ਸਰਕਾਰ ਵੇਲੇ ਵਿਕਾਸ ਪੱਖੋਂ ਅੱਖੋਂ ਪਰੋਖੇ ਕੀਤਾ ਹੋਇਆ ਸੀ। ਸ੍ਰੀ ਤਲਵਾੜ ਨੇ ਕਿਹਾ ਕਿ ਉਹ ਸ੍ਰੀ ਆਸ਼ੂ ਨੂੰ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਪੁਰਸ਼ ਵਜੋਂ ਜਾਣਦੇ ਹਨ। ਜਦਕਿ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸੇਖੋਂ ਅੱਜ ਰਾਜਸੀ ਲੋਕਾਂ ਦੇ ਹੱਥਾਂ ਵਿੱਚ ਖੇਡ ਰਿਹਾ ਹੈ। ਉਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਇੱਕ ਦਾਗੀ ਅਧਿਕਾਰੀ ਦੀ ਪਿੱਠ ਥਾਪੜਨ ਨਾਲ ਉਨਾਂ ਦੀ ਵੀ ਭਰੋਸੇਯੋਗਤਾ ‘ਤੇ ਸਵਾਲੀਆ ਨਿਸ਼ਾਨ ਖੜੇ ਹੁੰਦੇ ਹਨ। ਉਨਾਂ ਕਿਹਾ ਕਿ ਸ਼੍ਰੀ ਆਸ਼ੂ ਨੂੰ ਡੀ. ਐੱਸ. ਪੀ. ਸੇਖੋਂ ਖ਼ਿਲਾਫ਼ ਕਈ ਸ਼ਿਕਾਇਤਾਂ ਮਿਲੀਆਂ ਸਨ, ਜਿਸ ਕਰਕੇ ਹੀ ਉਸ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਸ੍ਰੀ ਆਸ਼ੂ ਇੱਕ ਜ਼ਮੀਨੀ ਨੇਤਾ ਵਜੋਂ ਜਾਣੇ ਜਾਂਦੇ ਹਨ ਅਤੇ ਲੋਕਾਂ ਨਾਲ ਹਮੇਸ਼ਾਂ ਖੜਦੇ ਹਨ। ਜਦਕਿ ਡੀ. ਐੱਸ. ਪੀ. ਸੇਖੋਂ ਦਾ ਨਾਮ ਹਮੇਸ਼ਾਂ ਭ੍ਰਿਸ਼ਟ ਅਧਿਕਾਰੀ ਵਜੋਂ ਲਿਆ ਜਾਂਦਾ ਹੈ। ਇਸ ਤੋਂ ਇਲਾਵਾ ਵਿਧਾਇਕ ਸ੍ਰ. ਵੈਦ ਨੇ ਵੀ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸੇਖੋਂ ਨੂੰ ਵਰਜਦਿਆਂ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਝੂਠੀ ਬਿਆਨਬਾਜ਼ੀ ਬੰਦ ਕਰਨ ਬਾਰੇ ਕਿਹਾ ਹੈ। ਉਨਾਂ ਕਿਹਾ ਕਿ ਹਰੇਕ ਸ਼ਹਿਰ ਵਾਸੀ ਸ੍ਰੀ ਆਸ਼ੂ ਦੀ ਭਰੋਸੇਯੋਗਤਾ ਤੋਂ ਚੰਗੀ ਤਰਾਂ ਜਾਣੂ ਹੈ। ਸ੍ਰੀ ਆਸ਼ੂ ਨੂੰ ਅਜਿਹੇ ਮੁਅੱਤਲ ਡੀ. ਐੱਸ. ਪੀ. ਤੋਂ ਕਿਸੇ ਵੀ ਤਰਾਂ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ, ਜਿਸ ਦਾ ਖੁਦ ਦਾ ਰਿਕਾਰਡ ਬਹੁਤ ਮਾੜਾ ਹੈ।


Spread the love
  •  
  •  
  •  
  •