ਸਤਲੁਜ ਬੰਨ੍ਹ ਦੀ ਨਿਗਰਾਨੀ ਲਈ ਅਧਿਕਾਰੀਆਂ ਦੀ ਡਿਊਟੀ ਲਗਾਈ,ਡਿਪਟੀ ਕਮਿਸ਼ਨਰ ਨੇ ਡਿਊਟੀ ਰੋਸ਼ਟਰ ਕੀਤਾ ਜਾਰੀ

ਲੁਧਿਆਣਾ, 24 ਅਗਸਤ (ਅਮਿਤ ) – ਮੱਤੇਵਾੜਾ ਜੰਗਲਾਤ ਕੰਪਲੈਕਸ ਵਿੱਚ ਪੈਂਦੇ ਪਿੰਡ ਗੜ੍ਹੀ ਫਾਜ਼ਲ ਵਿੱਚ ਪਏ ਪਾੜ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਭਗ ਪੂਰ (ਮੁਰੰਮਤ ਕਰ) ਦਿੱਤਾ ਗਿਆ ਹੈ। ਹੁਣ ਇਸ ਬੰਨ੍ਹ੍ਹ ਦੀ ਲਗਾਤਾਰ ਨਿਗਰਾਨੀ ਲਈ ਡਿਪਟੀ ਕਮਿਸ਼ਨਰ ਵੱਲੋਂ ਪੀ.ਸੀ.ਐਸ. ਅਧਿਕਾਰੀਆਂ ਦੀ ਅਗੁਵਾਈ ਵਿੱਚ ਟੀਮਾਂ ਦੀ 24 ਘੰਟੇ ਡਿਊਟੀ ਲਗਾ ਦਿੱਤੀ ਗਈ ਹੈ।
ਇਸ ਸਬੰਧੀ ਡਿਊਟੀ ਰੋਸਟਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਹ ਡਿਊਟੀਆਂ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਲਗਾਈਆਂ ਗਈਆਂ ਹਨ। ਇਨ੍ਹਾਂ ਟੀਮਾਂ ਦੀ ਅਗੁਵਾਈ ਪੀ.ਸੀ.ਐਸ. ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ, ਜਿਨ੍ਹਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ. ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਜਸਪਾਲ ਸਿੰਘ ਗਿੱਲ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਦਮਨਜੀਤ ਸਿੰਘ ਮਾਨ, ਸਹਾਇਕ ਆਬਕਾਰੀ ਅਤੇ ਕਰ ਅਫਸਰ ਸ੍ਰੀ ਦੀਪਕ ਰੋਹੇਲਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਸ੍ਰ. ਮਨਜੀਤ ਸਿੰਘ ਚੀਮਾ, ਭੂਮੀ ਅਧਿਗ੍ਰਹਿਣ ਅਧਿਕਾਰੀ ਸ੍ਰ. ਜਸਪ੍ਰੀਤ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਸ੍ਰੀ ਸੁਰਿੰਦਰ ਪਾਲ ਸ਼ਾਮਿਲ ਹਨ।
ਇਨ੍ਹਾਂ ਟੀਮਾਂ ਵਿੱਚ ਹੋਰ ਮੈਂਬਰਾਂ ਵਜੋਂ ਪੰਜਾਬ ਰਾਜ ਟਿਊਬਵੈਲ ਕਾਰਪੋਰੇਸ਼ਨ ਦੇ ਐਕਸੀਅਨ, ਤਹਿਸੀਲਦਾਰ ਲੁਧਿਆਣਾ ਪੱਛਮੀ, ਤਹਿਸੀਲਦਾਰ ਲੁਧਿਆਣਾ ਪੂਰਬੀ, ਤਹਿਸੀਦਾਰ ਪਾਇਲ, ਬੀ.ਡੀ.ਪੀ.ਓ. ਲੁਧਿਆਣਾ-1, ਸਹਾਇਕ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ, ਅਸਿਸਟੈਂਟ ਲੇਬਰ ਕਮਿਸ਼ਨਰ, ਐਕਸੀਅਨ ਸੀਵਰੇਜ ਬੋਰਡ, ਐਕਸੀਅਨ ਨਗਰ ਸੁਧਾਰ ਟਰੱਸਟ, ਐਕਸੀਅਨ ਪੀ.ਡਬਲਿਊ.ਡੀ., ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਹੋਰ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਇੱਕ ਜਗ੍ਹਾ ਪਿੰਡ ਭੋਲਾਪੁਰ ਵਿਖੇ ਕਰੀਬ 70 ਫੁੱਟ ਦਾ ਪਾੜ੍ਹ ਪਿਆ ਸੀ ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਿਨ-ਰਾਤ ਦੀ ਮਿਹਨਤ ਨਾਲ ਲਗਭਗ ਪੂਰ (ਮੁਰੰਮਤ ਕਰ) ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੱਤੇਵਾੜਾ ਜੰਗਲਾਤ ਕੰਪਲੈਕਸ ਵਿੱਚ ਪੈਂਦੇ ਗੜ੍ਹੀ ਫਾਜ਼ਲ ਨੇੜੇ ਵੀ ਸਤਲੁਜ ਵਿੱਚ ਪਾੜ੍ਹ ਪੈਣ ਲੱਗਾ ਸੀ ਪਰ ਇਸ ਨੂੰ ਸਮਾਂ ਰਹਿੰਦੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਬੰਨ੍ਹ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਨੇ ਫੈਸਲਾ ਲਿਆ ਹੈ ਜਦੋਂ ਤੱਕ ਹੜ੍ਹ ਸਬੰਧੀ ਅਲਰਟ ਜਾਰੀ ਰਹੇਗਾ ਉਦੋਂ ਤੱਕ ਉੱਚ ਅਧਿਕਾਰੀਆਂ ਦੀ ਅਗੁਵਾਈ ਵਿੱਚ ਟੀਮਾਂ ਬਣਾ ਕੇ ਇਨ੍ਹਾਂ ਪੁੱਲਾਂ ਦੀ 24 ਘੰਟੇ ਨਿਗਰਾਨੀ ਕੀਤੀ ਜਾਵੇਗੀ।
ਸ੍ਰੀ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੰਨ੍ਹ ਅਤੇ ਰਾਹਤ ਕਾਰਜ਼ਾਂ ਦੀ ਨਿਗਰਾਨੀ ਖੁਦ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਕੋਸ਼ਿਸ਼ ਹੈ ਕਿ ਭਵਿੱਖ ਵਿੱਚ ਕਿਸੇ ਵੀ ਬੰਨ੍ਹ ਨੂੰ ਕੋਈ ਵੀ ਨੁਕਸਾਨ ਨਾ ਹੋਣ ਦਿੱਤਾ ਜਾਵੇ ਤਾਂ ਜੋ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Leave a Reply

Your email address will not be published. Required fields are marked *