ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਵਸ ਸਦਭਾਵਨਾ ਦਿਵਸ ਵਜੋਂ ਮਨਾਇਆ

-ਦੇਸ਼ ਦਾ ਸਰਬਪੱਖੀ ਵਿਕਾਸ ਰਾਜੀਵ ਗਾਂਧੀ ਦੀ ਸੋਚ ‘ਤੇ ਚੱਲ ਕੇ ਹੀ ਸੰਭਵ-ਵਿਧਾਇਕ ਵੈਦ


ਲੁਧਿਆਣਾ, ( ਹੇਮਰਾਜ ਜਿੰਦਲ )-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦਾ ਜਨਮ ਦਿਵਸ ਅੱਜ ਸਥਾਨਕ ਸਰਕਾਰੀ ਕਾਲਜ (ਲੜਕੇ) ਵਿਖੇ ਮਨਾਇਆ ਗਿਆ। ਜ਼ਿਲਾ ਕਾਂਗਰਸ (ਸ਼ਹਿਰੀ ਅਤੇ ਦਿਹਾਤੀ) ਵੱਲੋਂ ਸਾਂਝੇ ਤੌਰ ‘ਤੇ ਸਦਭਾਵਨਾ ਦਿਵਸ ਵਜੋਂ ਮਨਾਏ ਗਏ ਇਸ ਦਿਵਸ ਮੌਕੇ ਹਲਕਾ ਗਿੱਲ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਵਰਗੀ ਗਾਂਧੀ ਦੀ ਤਸਵੀਰ ‘ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਵੈਦ ਨੇ ਕਿਹਾ ਕਿ ਦੇਸ਼ ਦਾ ਸਰਬਪੱਖੀ ਵਿਕਾਸ ਸਵਰਗੀ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਵੱਲੋਂ ਦਰਸਾਏ ਰਸਤੇ ‘ਤੇ ਚੱਲਕੇ ਹੀ ਸੰਭਵ ਹੈ। ਉਨਾਂ ਕਿਹਾ ਕਿ ਸ੍ਰੀ ਰਾਜੀਵ ਗਾਂਧੀ ਨੇ ਦੇਸ਼ ਵਾਸੀਆਂ ਨੂੰ ਆਪਸੀ ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਸਾਨੂੰ ਸਾਰਿਆਂ ਨੂੰ ਉਨਾਂ ਵੱਲੋਂ ਦਰਸਾਏ ਰਸਤੇ ‘ਤੇ ਹੀ ਚੱਲਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਸੀਨੀਅਰ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਸ੍ਰੀ ਅਸ਼ਵਨੀ ਸ਼ਰਮਾ ਅਤੇ ਸ੍ਰ. ਕਰਨਜੀਤ ਸਿੰਘ ਸੋਨੀ (ਦੋਵੇਂ ਜ਼ਿਲਾ ਪ੍ਰਧਾਨ), ਸ੍ਰੀ ਰਮਨ ਬਾਲਾ ਸੁਬਰਾਮਨੀਅਮ ਚੇਅਰਮੈਨ ਨਗਰ ਸੁਧਾਰ ਟਰੱਸਟ, ਸ੍ਰੀਮਤੀ ਲੀਨਾ ਟਪਾਰੀਆ, ਸ੍ਰੀਮਤੀ ਗੁਰਦੀਪ ਕੌਰ, ਸ੍ਰ. ਰਮਨਜੀਤ ਸਿੰਘ ਲਾਲੀ, ਸ੍ਰ. ਭੋਲਾ ਗਰੇਵਾਲ, ਸ੍ਰ. ਗੁਰਪ੍ਰੀਤ ਸਿੰਘ ਗਿੱਲ, ਸ੍ਰੀ ਜਤਿੰਦਰ ਬੇਦੀ, ਸ੍ਰੀਮਤੀ ਪਿੰਕੀ ਅਰੋੜਾ, ਕਈ ਕੌਂਸਲਰ ਅਤੇ ਬਲਾਕ ਪ੍ਰਧਾਨ ਹਾਜ਼ਰ ਸਨ।

Leave a Reply

Your email address will not be published. Required fields are marked *