ਸੰਵਿਧਾਨਕ ਦਿਵਸ ਮੁਹਿੰਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਰੈਲੀ ਦਾ ਆਯੋਜਨ

Spread the love
  •  
  •  
  •  
  •  

-ਮੌਲਿਕ ਕਰਤੱਵਾਂ/ਫਰਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ


ਲੁਧਿਆਣਾ, ( ਹਰੀਸ਼ ਕੁਮਾਰ )-ਭਾਰਤ ਸਰਕਾਰ ਵੱਲੋਂ ਚਲਾਈ ਸੰਵਿਧਾਨਕ ਦਿਵਸ ਮੁਹਿੰਮ ਤਹਿਤ ਅੱਜ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਨਾਗਰਿਕਾਂ ਨੂੰ ਭਾਰਤ ਦੇ ਸਵਿੰਧਾਨ ਵਿੱਚ ਦਰਜ ਮੌਲਿਕ ਕਰਤੱਵਾਂ/ਫਰਜ਼ਾਂ ਬਾਰੇ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਰੈਲੀ ਦਾ ਆਯੋਜਨ ਕਰਵਾਇਆ ਗਿਆ। ਇਸ ਰੈਲੀ ਵਿੱਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਪੈਨਲ ਐਡਵੋਕੇਟਸ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਉਪ ਮੰਡਲ ਪੱਧਰੀ ਕਾਨੂੰਨੀ ਸੇਵਾਵਾਂ ਕਮੇਟੀਆਂ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਦੇ ਪੈਰਾ ਲੀਗਲ ਵਲੰਟੀਅਰਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਭਾਗ ਲਿਆ ਗਿਆ। ਇਸ ਦੌਰਾਨ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਨੂੰ ਮੁੱਖ ਤੌਰ ‘ਤੇ ਸ੍ਰੀ ਪ੍ਰਦੀਪ ਕਪੂਰ, ਸ੍ਰੀ ਹਰੀ ਓਮ ਜਿੰਦਲ, ਸ੍ਰੀਮਤੀ ਹਰਸਿਮਰਤ ਕੌਰ, ਐਡਵੋਕੇਟਸ ਦੇ ਨਾਲ-ਲਾਲ ਸ੍ਰੀ ਪਰਸ਼ੋਤਮ ਲਾਲ ਆਹੁਜਾ ਅਤੇ ਸ੍ਰੀ ਬਲਵਿੰਦਰ ਸਿੰਘ, ਪੈਰਾ ਲੀਗਲ ਵਲੰਟੀਅਰਾਂ ਵੱਲੋਂ ਸੰਬੋਧਿਤ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਹਾਜ਼ਰ ਵਿਅਕਤੀਆਂ ਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ ਵੱਖ-ਵੱਖ ਮੌਲਿਕ ਕਰਤੱਵਾਂ/ਫਰਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਪਣੇ ਮੌਲਿਕ ਫਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਬੁਲਾਰਿਆਂ ਵੱਲੋਂ ਹਾਜ਼ਰ ਵਿਅਕਤੀਆਂ ਨੂੰ ਝਗੜੇ ਮੁਕਾਓ, ਪਿਆਰ ਵਧਾਓ ਦਾ ਨਾਅਰਾ ਲਾਉਂਦੇ ਹੋਏ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਵਿਅਕਤੀਆਂ ਦੀਆਂ ਸ੍ਰ੍ਰੇਣੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।


Spread the love
  •  
  •  
  •  
  •