ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਲੁਧਿਆਣਾ, ( ਹੇਮਰਾਜ ਜਿੰਦਲ )-ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਲੁਧਿਆਣਾ ਵੱਲੋਂ ਹਰ ਸਾਲ ਦੀ ਤਰਾਂ ਅੱਜ ਹਥਿਅਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਦਿਨ ਦੇਸ਼ ਵਾਸੀ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਖਾਤਰ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਦੇਸ਼ ਵਾਸੀ ਅਜਿਹੇ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਮਦਦ ਲਈ ਹਰ ਸਾਲ ਸੈਨਾ ਝੰਡਾ ਦਿਵਸ ਮਨਾਉਂਦੇ ਹੋਏ ਝੰਡਾ ਦਿਵਸ ਫੰਡ ਵਿੱਚ ਦਿਲ ਖੋਲ ਕੇ ਦਾਨ ਦਿੰਦੇ ਹਨ, ਜੋ ਕਿ ਸ਼ਹੀਦਾਂ ਦੇ ਪਰਿਵਾਰਾਂ, ਜੰਗ ਦੌਰਾਨ ਨਕਾਰਾ ਹੋਏ ਸੈਨਿਕਾਂ ਅਤੇ ਵਿਧਵਾਵਾਂ ਅਤੇ ਹੋਰਾਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ।
ਹਰ ਸਾਲ ਝੰਡਾ ਦਿਵਸ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਅੱਜ ਝੰਡਾ ਫੰਡ ਇਕੱਠਾ ਕਰਨ ਦੀ ਰਸਮ ਦੀ ਸ਼ੂਰੁਆਤ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਸੇਵਾਮੁਕਤ ਕਰਨਲ) ਸ੍ਰ. ਜੀ. ਐੱਸ. ਬੋਪਾਰਾਏ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੇ ਝੰਡਾ ਲਾ ਕੇ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜਿਲਾ ਲੁਧਿਆਣਾ ਵਾਸੀਆਂ ਨੂੰ ਇਸ ਮਹਾਨ ਯੋਗਦਾਨ ਵਿੱਚ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਮੈਂਬਰ ਆਦਿ ਹਾਜ਼ਰ ਸਨ। ਇਸ ਮੌਕੇ ਸ੍ਰੀ ਅਗਰਵਾਲ ਨੇ ਪਹਿਲੇ ਵਿਸ਼ਵ ਯੁੱਧ ਦੀ ਸ਼ਤਾਬਦੀ ਸੰਬੰਧੀ ਕੱਢੇ ਗਏ ਵਿਸ਼ੇਸ਼ ਅੰਕ ‘ਰਣ ਯੋਧੇ 2017-18’ ਨੂੰ ਵੀ ਜਾਰੀ ਕੀਤਾ।

Leave a Reply

Your email address will not be published. Required fields are marked *