ਜ਼ਿਲ੍ਹਾ ਲੁਧਿਆਣਾ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਸਖੀ ਪੋਲਿੰਗ ਸਟੇਸ਼ਨ ਬਣਾਇਆ ਜਾਵੇਗਾ – ਡਿਪਟੀ ਕਮਿਸ਼ਨਰ

ਲੁਧਿਆਣਾ, ( ਅਮਨ ਜੈਨ )- ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਘੱਟੋ-ਘੱਟ ਇੱਕ ਸਖੀ ਪੋਲਿੰਗ ਸਟੇਸ਼ਨ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਖੀ ਪੋਲਿੰਗ ਸਟੇਸ਼ਨ ਪਹਿਲੀ ਵਾਰ ਬਣਾਏ ਜਾ ਰਹੇ ਹਨ। ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇਕ ਮਾਡਲ ਸਖੀ ਪੋਲਿੰਗ ਸਟੇਸ਼ਨ ਲੋਧੀ ਕਲੱਬ ਵਿਖੇ ਬਣਾਇਆ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਦੀ ਪਤਨੀ ਸ੍ਰੀਮਤੀ ਸੰਯੋਗਿਤਾ ਅਗਰਵਾਲ, ਏ.ਡੀ.ਸੀ. ਜਗਰਾਓਂ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਸੀਨੀਅਰ ਮਹਿਲਾ ਅਧਿਕਾਰੀਆਂ ਵੱਲੋ ਵੀ ਇਸ ਪੋਲਿੰਗ ਸਟੇਸ਼ਨ ਦਾ ਅੱਜ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਸਖੀ ਪੋਲਿੰਗ ਸਟੇਸ਼ਨ ਪਹਿਲੀ ਵਾਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਖੀ ਪੋਲਿੰਗ ਸਟੇਸ਼ਨ ਵਿੱਚ ਸਾਰਾ ਚੋਣ ਅਮਲਾ ਔਰਤਾਂ ਹੋਣਗੀਆਂ। ਇਥੌਂ ਤੱਕ ਕਿ ਇਸ ਪੋਲਿੰਗ ਸਟੇਸ਼ਨ ‘ਤੇ ਪੁਲਿਸ ਪ੍ਰਸ਼ਾਸ਼ਨ ਦਾ ਸਟਾਫ ਵੀ ਮਹਿਲਾਵਾਂ ਹੀ ਹੋਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਇਸ ਵੇਲੇ ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਜੋਂ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮ ਪ੍ਰੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀਮਤੀ ਸਵਿਤਾ ਵੱਖ-ਵੱਖ ਚੋਣ ਪ੍ਰਕਿਰਿਆਵਾਂ ਦੀਆਂ ਨੋਡਲ ਅਫ਼ਸਰ ਵਜੋਂ ਅਤੇ ਸ੍ਰੀਮਤੀ ਸੁਮੀਤ ਮੁੱਧ, ਸ੍ਰੀਮਤੀ ਜੀਵਨਜੋਤ ਕੌਰ, ਮਿਸ ਗੀਤਿਕਾ ਸਿੰਘ, ਮਿਸ ਸੋਨਮ ਚੌਧਰੀ, ਸ੍ਰੀਮਤੀ ਸਵਾਤੀ ਟਿਵਾਣਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਸਹਾਇਕ ਰਿਟਰਨਿੰਗ ਅਧਿਕਾਰੀ ਵਜੋਂ ਡਿਊਟੀ ਨਿਭਾਅ ਰਹੀਆਂ ਹਨ। ਇਸ ਤੋਂ ਇਲਾਵਾ ਚੋਣ ਤਹਿਸੀਲਦਾਰ ਵਜੋਂ ਸ੍ਰੀਮਤੀ ਅੰਜੂ ਬਾਲਾ ਤਾਇਨਾਤ ਹਨ। ਪੁਲਿਸ ਅਧਿਕਾਰੀ ਵਜੋਂ ਵੀ ਕਈ ਔਰਤ ਅਧਿਕਾਰਨਾਂ ਡਿਊਟੀ ਦੇਣਗੀਆਂ।

Leave a Reply

Your email address will not be published. Required fields are marked *