-ਕਰੀਬ 250 ਖਿਡਾਰੀਆਂ ਨੇ ਲਿਆ ਹਿੱਸਾ
– ਐਥਲੈਟਿਕਸ ਤੇ ਕਬੱਡੀ ਦੇ ਚੋਣ ਟਰਾਇਲ ਭਲਕੇ 4 ਸਤੰਬਰ ਨੂੰ ਕਰਵਾਏ ਜਾਣਗੇ – ਜ਼ਿਲ੍ਹਾ ਖੇਡ ਅਫ਼ਸਰ
ਲਧਿਆਣਾ, 3 ਸਤੰਬਰ (ਹਰੀਸ਼) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਦੇ ਵੱਖ ਵੱਖ ਖੇਡਾਂ ਦੇ ਚੋਣ ਟਰਾਇਲ ਕਰਵਾਏ ਗਏ।
ਜ਼ਿਲ੍ਹਾ ਖੇਡ ਅਫਸਰ, ਲੁਧਿਆਣਾ ਮਨਦੀਪ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਖੇਡਾਂ ਦੇ ਚੋਣ ਟਰਾਇਲ ਕਰਵਾਏ ਗਏ ਉਨ੍ਹਾਂ ਵਿੱਚ ਆਰਚਰੀ, ਬਾਸਕਟਬਾਲ, ਬਾਕਸਿੰਗ, ਬੈਡਮਿੰਟਨ, ਸਾਈਕਲਿੰਗ, ਫੁੱਟਬਾਲ, ਹਾਕੀ,ਹੈਂਡਬਾਲ, ਜੂਡੋ, ਖੋਹ-ਖੋਹ, ਸ਼ੂਟਿੰਗ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ, ਵੇਟਲਿਫਟਿੰਗ ਅਤੇ ਕੁਸ਼ਤੀ ਸ਼ਾਮਲ ਹਨ।
ਇਹਨਾਂ ਟਰਾਇਲਾਂ ਵਿੱਚ ਲਗਭਗ 250 ਖਿਡਾਰੀਆਂ ਨੇ ਭਾਗ ਲਿਆ।
ਉਨ੍ਹਾਂ ਸਪੱਸ਼ਟ ਕੀਤਾ ਕਿ ਐਥਲੈਟਿਕਸ ਅਤੇ ਕਬੱਡੀ (ਨੈਸ਼ਨਲ ਸਟਾਇਲ) ਦੇ ਚੋਣ ਟਰਾਇਲ ਮਿਤੀ 4-09-2026 ਨੂੰ ਕਰਵਾਏ ਜਾਣਗੇ।
ਜ਼ਿਲ੍ਹਾ ਖੇਡ ਅਫਸਰ ਮਨਦੀਪ ਕੌਸ਼ਲ ਨੇ ਅੱਗੇ ਦੱਸਿਆ ਕਿ ਸਪੋਰਟਸ ਵਿੰਗ ਸਕੀਮ ਅਧੀਨ ਚੁਣੇ ਜਾਣ ਵਾਲੇ ਖਿਡਾਰੀ/ਖਿਡਾਰਨਾਂ ਨੂੰ ਖੇਡਾਂ ਦਾ ਸਮਾਨ, ਟਰੇਨਿੰਗ ਅਤੇ ਰੈਜੀਡੈਂਸ਼ਲ ਖਿਡਾਰੀਆਂ ਨੂੰ 225। -ਰੁਪਏ ਅਤੇ ਡੇ ਸਕਾਲਰ ਨੂੰ 125। -ਰੁਪਏ ਪ੍ਰਤੀ ਖਿਡਾਰੀ ਪ੍ਰਤੀ ਦਿਨ ਦੀ ਦਰ ਨਾਲ ਖੁਰਾਕ। ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।
ਇਸ ਮੌਕੇ ਰਕੇਸ਼ ਮਲਿਕ, ਡਾਇਰੈਕਟਰ ਸਪੋਰਟਸ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਆਪਣੀ ਟੀਮ ਸਮੇਤ ਮੌਜੂਦ ਸਨ।