‘ਮਿੱਟੀ ਮੁੜ ਵਾਜਾਂ ਮਾਰਦੀ–3’ ਰਾਹੀਂ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ NRI ਨੂੰ ਪੰਜਾਬ ਵਿੱਚ ਨਿਵੇਸ਼ ਲਈ ਸੱਦਾ

Mohali- ਪੰਜਾਬ ਵਿੱਚ ਨਿਵੇਸ਼ ਅਤੇ ਕਾਰੋਬਾਰ ਦੀਆਂ ਸੰਭਾਵਨਾਵਾਂ ਨਾਲ ਪ੍ਰਵਾਸੀ ਭਾਰਤੀਆਂ (NRI) ਨੂੰ ਜੋੜਨ ਦੇ ਉਦੇਸ਼ ਨਾਲ NRI ਸੇਤੂ, PTPC, ਇੰਡੀਆ ਚੈਂਬਰ ਆਫ ਇੰਟਰਨੈਸ਼ਨਲ ਬਿਜ਼ਨਸ (ICIB) ਅਤੇ ਆਪਣੀ ਖੇਤੀ ਵੱਲੋਂ ਸਾਂਝੇ ਤੌਰ ’ਤੇ “ਮਿੱਟੀ ਮੁੜ ਵਾਜਾਂ ਮਾਰਦੀ–3” ਵਿਸ਼ੇ ਤਹਿਤ ਆਨਲਾਈਨ ਵੈਬਿਨਾਰ ਕਰਵਾਇਆ ਗਿਆ। ਇਸ ਵੈਬਿਨਾਰ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ NRI, ਉਦਯੋਗਪਤੀਆਂ ਅਤੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇੱਛੁਕ ਲੋਕਾਂ ਨੇ ਹਿੱਸਾ ਲਿਆ।

ਵੈਬਿਨਾਰ ਦੇ ਮੁੱਖ ਮਹਿਮਾਨ ਡਾ. ਗੁਰਜੀਤ ਸਿੰਘ ਬਰਾੜ, ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਖੇਤੀਬਾੜੀ ਸਕੀਮਾਂ, Agriculture Infrastructure Fund (AIF) ਅਤੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਰਾਹੀਂ ਨੌਜਵਾਨਾਂ ਲਈ ਉਪਲਬਧ ਮੌਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਫਸਲੀ ਵਿਭਿੰਨਤਾ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਨਾਲ-ਨਾਲ ਤੇਲ ਬੀਜ ਫਸਲਾਂ ਦੀ ਕਾਸ਼ਤ ਵੱਲ ਵੀ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਉਦਯੋਗ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਅਨੁਕੂਲ ਮਾਹੌਲ ਸਿਰਜਣ ਵੱਲ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਵੈਬਿਨਾਰ ਦੀ ਅਗਵਾਈ ਸ਼੍ਰੀ ਬਾਲ ਮੁਕੰਦ ਸ਼ਰਮਾ, ਚੀਫ ਪੈਟਰਨ, PTPC ਅਤੇ ਸਾਬਕਾ ਚੇਅਰਮੈਨ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਕੀਤੀ। ਉਨ੍ਹਾਂ ਕਿਹਾ ਕਿ PTPC ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਅਤੇ ਮੰਡੀਕਰਨ ਨਾਲ ਜੋੜ ਕੇ ਉਨ੍ਹਾਂ ਨੂੰ ਕਾਮਯਾਬ ਉੱਦਮੀ ਬਣਾਉਣ ਵਿੱਚ ਸਹਿਯੋਗ ਦੇਣਾ ਹੈ। ਉਨ੍ਹਾਂ ਦੱਸਿਆ ਕਿ PTPC ਰਾਹੀਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਨੌਜਵਾਨਾਂ ਵੱਲੋਂ ਤਿਆਰ ਕੀਤੇ ਖੇਤੀ ਉਤਪਾਦਾਂ ਨੂੰ ਵਿਦੇਸ਼ੀ ਬਾਜ਼ਾਰਾਂ ਤੱਕ ਪਹੁੰਚਾਉਣ ਅਤੇ ਨਿਰਯਾਤ ਦੇ ਮੌਕੇ ਪੈਦਾ ਕਰਨ ਲਈ ਵੀ ਯਤਨ ਕੀਤੇ ਜਾਣਗੇ।

NRI ਸੇਤੂ ਦੇ CEO ਗੁਰਮਿੰਦਰ ਮਦਾਨ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦੇਸ਼ਾਂ ਵਿੱਚ ਵੱਸਦੇ ਭਾਰਤੀਆਂ ਨੂੰ ਮੁੜ ਪੰਜਾਬ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਇੱਥੇ ਕਾਰੋਬਾਰ ਸਥਾਪਤ ਕਰਨ, ਨਿਵੇਸ਼ ਕਰਨ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਸਹਿਯੋਗ ਦੇਣਾ ਹੈ। ਉਨ੍ਹਾਂ ਦੱਸਿਆ ਕਿ NRI ਸੇਤੂ ਵੱਲੋਂ ਨਿਵੇਸ਼ਕਾਂ ਨੂੰ ਯੋਜਨਾ ਬਣਾਉਣ ਤੋਂ ਲੈ ਕੇ ਪ੍ਰੋਜੈਕਟ ਸ਼ੁਰੂ ਕਰਨ ਤੱਕ ਹੈਂਡਹੋਲਡਿੰਗ ਅਤੇ ਲੋੜੀਂਦਾ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾਵੇਗਾ।

ਇੰਡੀਆ ਚੈਂਬਰ ਆਫ ਇੰਟਰਨੈਸ਼ਨਲ ਬਿਜ਼ਨਸ (ICIB) ਦੇ ਡਾ. ਹਰਿੰਦਰ ਸਿੰਘ ਨੇ ਡੇਅਰੀ, ਐਗਰੋ-ਪ੍ਰੋਸੈਸਿੰਗ ਅਤੇ ਪੇਂਡੂ ਉਦਯੋਗਾਂ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ICIB ਦੇ ਪ੍ਰਧਾਨ ਸ਼੍ਰੀ ਮਨਪ੍ਰੀਤ ਸਿੰਘ ਨੇ ਵੀਡੀਓ ਸੰਦੇਸ਼ ਰਾਹੀਂ ਵੈਬਿਨਾਰ ਨਾਲ ਜੁੜੇ NRI ਭਾਈਚਾਰੇ ਨੂੰ ICIB ਦੀ ਭੂਮਿਕਾ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।

ਇਸੇ ਦੌਰਾਨ ‘ਆਪਣੀ ਖੇਤੀ’ ਦੇ ਸਹਿ-ਸੰਸਥਾਪਕ ਹੁਨਰ ਬਰਾੜ ਨੇ ਆਧੁਨਿਕ ਖੇਤੀਬਾੜੀ, ਹਾਰਟੀਕਲਚਰ, ਵੈਲਿਊ ਐਡੀਸ਼ਨ ਅਤੇ ਖੇਤੀਬਾੜੀ ਆਧਾਰਿਤ ਉਦਯੋਗਾਂ ਵਿੱਚ ਉੱਭਰ ਰਹੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖੇਤੀ ਨੂੰ ਸਿਰਫ਼ ਉਤਪਾਦਨ ਤੱਕ ਸੀਮਤ ਨਾ ਰੱਖ ਕੇ ਇਸ ਨੂੰ ਪ੍ਰੋਸੈਸਿੰਗ, ਵੈਲਿਊ ਐਡੀਸ਼ਨ ਅਤੇ ਮਾਰਕੀਟ ਨਾਲ ਜੋੜਨ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ।

ਵੈਬਿਨਾਰ ਦੇ ਅੰਤ ਵਿੱਚ NRI ਸੇਤੂ ਦੇ CEO ਗੁਰਮਿੰਦਰ ਮਦਾਨ ਨੇ ਭਾਗੀਦਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਵੈਬਿਨਾਰ ਨਾਲ ਜੁੜੇ NRI ਭਾਗੀਦਾਰਾਂ ਨੇ ਇਸ ਪਹਿਲ ਨੂੰ ਲਾਭਦਾਇਕ ਦੱਸਿਆ ਅਤੇ ਭਵਿੱਖ ਵਿੱਚ ਵੀ ਪੰਜਾਬ ਵਿੱਚ ਨਿਵੇਸ਼, ਖੇਤੀਬਾੜੀ ਅਤੇ ਕਾਰੋਬਾਰੀ ਮੌਕਿਆਂ ਸਬੰਧੀ ਇਸ ਤਰ੍ਹਾਂ ਦੇ ਮਾਰਗਦਰਸ਼ਨ ਪ੍ਰੋਗਰਾਮ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਵੈਬੀਨਾਰ ਦੇ ਅਖੀਰ ਵਿੱਚ ਡਾ ਹਰਿੰਦਰ ਸਿੰਘ,  ਚੇਅਰਮੈਨ ICIB, ਇੰਟਰਨੈਸ਼ਨਲ ਰਿਲੇਸ਼ਨ ਕਮੇਟੀ ਪੰਜਾਬ ਨੇ ਬਾਲ ਮੁਕੰਦ ਸ਼ਰਮਾ ਜੀ ਅਤੇ ਸਾਰੇ ਬੁਲਾਰਿਆ ਦਾ ਵੈਬੀਨਾਰ ਵਿੱਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ

Leave a Reply

Your email address will not be published. Required fields are marked *