ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਵਿੱਚ ਦੋ ਤਿਹਾਈ ਬਹੁਮਤ ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗਾ : ਢਪੱਈ\ਵਾਲੀਆ

0
174
ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਵਿੱਚ ਦੋ ਤਿਹਾਈ ਬਹੁਮਤ ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗਾ : ਢਪੱਈ\ਵਾਲੀਆ
ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਵਿੱਚ ਦੋ ਤਿਹਾਈ ਬਹੁਮਤ ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗਾ : ਢਪੱਈਵਾਲੀਆ

Kapurthala(Gaurav Maria):ਚੋਣ ਕਮਿਸ਼ਨ ਵੱਲੋਂ ਅੱਜ 5 ਰਾਜਾਂ ਵਿਚ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਹੈ, ਭਾਵੇਂ ਚੋਣ ਬਿਗੁਲ ਵਜ਼ਾਉਂਣ ਵਿਚ ਦੇਰੀ ਕੀਤੀ ਗਈ ਹੈ ਪਰ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਨੇ ਚੋਣ ਬਿਗੁਲ ਉਸ ਸਮੇਂ ਹੀ ਵਜ਼ਾ ਦਿੱਤਾ ਸੀ ਜਦੋਂ ਦੋਵੇਂ ਪਾਰਟੀਆਂ ਦਾ ਗਠਜੋੜ ਹੋਇਆ ਸੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ ਨੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਬਸਪਾ ਅਤੇ ਸ਼੍ਰੋਅਦ ਗਠਜੋੜ ਦੋ ਤਿਹਾਈ ਬਹੁਮਤ ਤੋਂ ਵੱਧ ਸੀਟਾਂ ਜਿੱਤ ਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਕਾਂਗਰਸ ਅਤੇ ਭਾਜਪਾ ਦੀਆਂ ਕੁਚਾਲਾਂ, ਕੂਨੀਤੀਆਂ ਅਤੇ ਸਾਜ਼ਿਸ਼ਾਂ ਜੋ ਪੰਜਾਬ ਨੂੰ ਬਦਨਾਮ ਕਰਨ ਲਈ ਘੜੀਆਂ ਜਾ ਰਹੀਆਂ ਹਨ ਉਸ ਤੋਂ ਵੀ ਆਜ਼ਾਦੀ ਦਿਵਾਵਾਂਗੇ। ਜਥੇਦਾਰ ਢਪੱਈ ਤੇ ਜਥੇਦਾਰ ਵਾਲੀਆ ਨੇ ਕਿਹਾ ਕਿ ਅੱਜ ਦੂਜੀ ਵਾਰ ਕਾਂਗਰਸ ਅਤੇ ਭਾਜਪਾ ਨੇ ਮਿਲ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਕਿ ਫਿਰੋਜ਼ਪੁਰ ਰੈਲੀ ਤੋਂ ਬੈਰੰਗ ਪਰਤਣ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਇਹ ਬਿਆਨ ਦੇ ਦਿੱਤਾ ਕਿ ਮੈਂ ਪੰਜਾਬ ਤੋਂ ਜ਼ਿੰਦਾ ਬੱਚਕੇ ਵਾਪਸ ਜਾ ਰਿਹਾ ਹਾਂ ਜਦੋਂ ਕਿ ਇਹ ਸਿਰਫ ਪੰਜਾਬ ਕਾਂਗਰਸ ਦੀ ਪ੍ਰਸ਼ਾਸਨਿਕ ਅਸਫ਼ਲਤਾ ਸੀ। ਉਨ੍ਹਾਂ ਕਿਹਾ ਕਿ ਪ੍ਰੋਟੋਕੋਲ ਦੇ ਅਨੁਸਾਰ ਜਦੋਂ ਕਿਸੇ ਸੂਬੇ ਵਿਚ ਪ੍ਰਧਾਨ ਮੰਤਰੀ ਆਉਂਦਾ ਹੈ ਤਾਂ ਸੂਬਾ ਸਰਕਾਰ ਨੂੰ ਸਾਰਾ ਪ੍ਰਬੰਧ ਕਰਨਾ ਪੈਂਦਾ ਹੈ ਪਰ ਮਾਣਯੋਗ ਚੰਨੀ ਸਾਹਬ ਇਕ ਦਿਨ ਪਹਿਲਾਂ ਤਾਂ ਲਵਲੀ ਯੂਨੀਵਰਸਿਟੀ ਵਿਚ ਭੰਗੜਾ ਪਾਉਂਦੇ ਹਨ ਪਰ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਲਈ ਕਿਉਂ ਨਹੀਂ ਪਹੁੰਚਦੇ। ਕਿਉਂ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਦੇ ਕਾਫਲੇ ਦੇ ਪਿੱਛੇ ਆਪਣੀ ਗੱਡੀ ਨਹੀਂ ਲਗਾਈ ਗਈ। ਜੇਕਰ ਮੁੱਖ ਮੰਤਰੀ ਚੰਨੀ ਜੀ ਆਪ ਨਹੀਂ ਪਹੁੰਚ ਸਕਦੇ ਸੀ ਤਾਂ ਪੰਜਾਬ ਵਿਚ ਦੋ ਡਿਪਟੀ ਮੁੱਖ ਮੰਤਰੀ ਲਗਾਏ ਗਏ ਹਨ, ਪ੍ਰਧਾਨ ਮੰਤਰੀ ਨਾਲ ਜਾਣ ਦੀ ਉਨ੍ਹਾਂ ਦੀ ਡਿਊਟੀ ਕਿਉਂ ਨਹੀਂ ਲਗਾਈ। ਇਹ ਕਾਂਗਰਸ ਪਾਰਟੀ ਦੀ ਭਾਜਪਾ ਦੇ ਨਾਲ ਸਿਆਸੀ ਰੰਜਿਸ਼ਬਾਜ਼ੀ ਅਤੇ ਸੌਕਣਬਾਜ਼ੀ ਦਾ ਹੀ ਨਤੀਜਾ ਹੈ ਜਿਸ ਨਾਲ ਪੂਰੇ ਸੰਸਾਰ ਵਿਚ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ ਜਿਸ ਦੀ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਘੋਰ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਦੀ ਪੰਜਾਬ ਨੂੰ 42 ਹਜ਼ਾਰ ਕਰੋੜ ਰੁਪਏ ਦੀ ਸੌਗਾਤ ਦੇਣ ਆਏ ਸੀ ਜਿਸ ਨਾਲ ਪੰਜਾਬ ਦਾ ਭਲਾ ਹੀ ਹੋਣਾ ਸੀ ਪਰ ਇਹ ਚੰਨੀ ਸਾਹਬ ਦੀ ਨਲਾਇਕੀ ਹੈ ਕਿ ਪੰਜਾਬ ਤੋਂ ਇੰਨਾ ਵੱਡਾ ਪੈਕੇਜ ਖੁੱਸ ਗਿਆ।

LEAVE A REPLY

Please enter your comment!
Please enter your name here