Kartarpur(Sukhprit Singh):
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਦੀਆਂ ਤਿਆਰੀਆਂ ਦੇ ਵਿੱਚ ਵੋਟਾਂ ਦੀ ਤਰੀਕ ਮਿੱਥਣ ਦਾ ਜ਼ੋਰਦਾਰ ਵਿਰੋਧ ਕਰਦੀ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਆਗੂ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਐਲਾਨ ਕੀਤੇ ਚੋਣ ਪ੍ਰੋਗਰਾਮ ਦੇ ਦਿਨਾਂ ਵਿੱਚ ਪੰਜਾਬ ਚੋਂ ਵੱਡੀ ਗਿਣਤੀ ਵਿੱਚ ਲੋਕ ਕਾਸ਼ੀ ਜਾਂਦੇ ਹਨ।ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਦੋਸ਼ ਲਾਇਆ ਕਿ ਜਿਵੇਂ ਭਾਰਤ ਵਿਚ ਦਲਿਤ ਅਣਗੌਲੇ ਹਨ।ਉਸ ਤਰ੍ਹਾਂ ਨਾਲ ਉਹਨਾਂ ਦੇ ਗੁਰੂ ਦੇ ਆਗਮਨ ਪੁਰਬ ਨੂੰ ਵੀ ਚੋਣ ਕਮਿਸ਼ਨ ਨੇ ਅਣਗੌਲੇ ਕਰਦਿਆਂ ਆਗਮਨ ਪੁਰਬ ਵਾਲੇ ਦਿਨਾਂ ਵਿੱਚ ਚੋਣਾਂ ਦਾ ਐਲਾਨ ਕੀਤਾ ਹੈ।ਜਥੇਬੰਦੀਆਂ ਨੇ ਇਸ ਵਤੀਰੇ ਲਈ ਚੋਣ ਕਮਿਸ਼ਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਚੋਣਾਂ ਦੀ ਤਰੀਕ 14 ਫਰਵਰੀ ਨੂੰ ਤੁਰੰਤ ਬਦਲਣ ਦੀ ਮੰਗ ਕੀਤੀ ਹੈ।