

Kapurthala(Gaurav Maria):
ਭਾਜਪਾ ,ਪੰਜਾਬ ਲੋਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਮਹਾਂ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ
ਲੋਕਾਂ ਵੱਲੋਂ ਦਿੱਤੇ ਫ਼ਤਵੇ ਨੂੰ ਖਿੜੇ ਮੱਥੇ ਪ੍ਰਵਾਨ ਕਰਦਿਆਂ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ ਤੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਰਾਣਾ ਇੰਦਰਪ੍ਰਤਾਪ ਸਿੰਘ ਆਜ਼ਾਦ ਉਮੀਦਵਾਰ ਨੂੰ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਹੈ। ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਦੇ ਆਏ ਇਨ੍ਹਾਂ ਨਤੀਜਿਆਂ ਨੇ ਜਿੱਥੇ ਬਾਦਲ ਪਰਿਵਾਰ ਦੀਆਂ ਜੜ੍ਹਾਂ ਪੁੱਟ ਕੇ ਹਮੇਸ਼ਾਂ ਲਈ ਸੁੱਟ ਦਿੱਤੀਆਂ ਹਨ। ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਾਉਣ ਵਾਲੇ ਬਾਦਲ ਪਰਿਵਾਰ ਨੂੰ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਸਿਆਸਤ ਵਿੱਚੋਂ ਕੱਢ ਕੇ ਸੁੱਟ ਦਿੱਤਾ ਹੈ।ਜਿਸ ਲਈ ਪੰਜਾਬ ਦੇ ਲੋਕ ਵਧਾਈ ਦੇ ਪਾਤਰ ਹਨ ਇਸਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਅਪੀਲ ਕੀਤੀ ਕਿ ਭਗਵੰਤ ਮਾਨ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਉਪਰੰਤ ਪੰਜਾਬ ਦੇ ਮੁੱਦਿਆਂ ਅਤੇ ਉਨ੍ਹਾਂ ਦੇ ਹੱਲ ਦੇ ਨਾਲ ਨਾਲ ਪੰਜਾਬ ਵਿੱਚੋਂ ਵਿਦੇਸ਼ਾਂ ਨੂੰ ਜਾ ਰਹੀ ਨੌਜਵਾਨੀ ਨੂੰ ਪੰਜਾਬ ਵਿੱਚ ਰੁਜ਼ਗਾਰ ਪੈਦਾ ਕਰਕੇ ਦੇਣ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ । ਸਿਹਤ ਸੇਵਾਵਾਂ ਤੇ ਪੰਜਾਬ ਵਿਗੜੇ ਸਿਸਟਮ ਨੂੰ ਠੀਕ ਕਰਨ ਲਈ ਹਰ ਸੰਭਵ ਉਪਰਾਲਾ ਕਰਨ।