Ludhiana(Harish Jindal):
ਸ੍ਰੀ ਕਰਨੈਲ ਸਿੰਘ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਟ੍ਰੈਫਿਕ-2 ਲੁਧਿਆਣਾ ਵੱਲੋਂ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸ੍ਰੀ ਸੋਮਿਆ ਮਿਸ਼ਰਾ ਆਈ.ਪੀ.ਐਸ ਡਿਪਟੀ ਕਮਿਸ਼ਨਰ ਪੁਲਿਸ ਟ੍ਰੈਫਿਕ ਕੰਮ ਸੀਏਡਬਲਯੂ ਸੈੱਲ ਲੁਧਿਆਣਾ ਅਤੇ ਸ੍ਰੀ ਸੰਦੀਪ ਸ਼ਰਮਾ ਪੀ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਟ੍ਰੈਫਿਕ ਲੁਧਿਆਣਾ ਜੀ ਦੀਆਂ ਹਦਾਇਤਾਂ ਅਨੁਸਾਰ ਗੁਲਜਾਰ ਮੋਟਰ ਪ੍ਰਾਈਵੇਟ ਲਿਮਟਿਡ ਢੋਲੇਵਾਲ ਚੌਕ ਲੁਧਿਆਣਾ ਵਿਚ ਟ੍ਰੈਫਿਕ ਜਾਗਰੂਕਤਾ ਕੈਂਪ ਲਗਾਇਆ ਗਿਆ।ਗੁਲਜਾਰ ਮੋਟਰ ਪ੍ਰਾਈਵੇਟ ਦੇ ਵਿਚ ਹਰਕੀਰਤ ਸਿੰਘ ਮੈਨੇਜਿੰਗ ਡਾਇਰੈਕਟਰ, ਲਵਲੀਨ ਸ਼ਰਮਾ ਗਰੁੱਪ ਜੀਐਮ ਅਤੇ ਗੁਰਪ੍ਰੀਤ ਸਿੰਘ ਜੀਐਮ ਤੇ ਹੋਰ ਸਟਾਫ਼ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਏਸੀਪੀ ਕਰਨੈਲ ਸਿੰਘ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਬਾਹਰੋਂ ਗੱਡੀ ਖਰੀਦਣ ਜਾਂ ਠੀਕ ਕਰਾਉਣ ਲਈ ਆਉਂਦੇ ਹਨ ਉਨ੍ਹਾਂ ਨੂੰ ਵੀ ਟ੍ਰੈਫਿਕ ਨਿਯਮਾਂ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਅਸੀਂ ਖੁਦ ਜਾਗਰੂਕ ਹੋਵਾਂਗੇ ਤਾਂ ਹੀ ਅਸੀਂ ਦੂਸਰਿਆਂ ਨੂੰ ਜਾਗਰੂਕ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਲਗਾਤਾਰ ਵਾਹਨਾਂ ਦੀ ਗਿਣਤੀ ਕਾਰਨ ਸੜਕ ਹਾਦਸਿਆਂ ਵਿਚ ਵੀ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਲਈ ਸਹੀ ਨਿਯਮਾਂ ਦੀ ਜਾਣਕਾਰੀ ਹੀ ਸਾਨੂੰ ਬਚਾਅ ਸਕਦੀ ਹੈ। ਜਿ਼ਆਦਾਤਰ ਹਾਦਸੇ ਧੁੰਦ ਦੇ ਮੌਸਮ ਵਿਚ ਹੁੰਦੇ ਹਨ ਇਸ ਲਈ ਸਾਨੂੰ ਡਿਪਰ ਤੇ ਫ਼ੋਗ ਲਾਇਟ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਦੂਰ ਤੋਂ ਆ ਰਹੇ ਵਾਹਨ ਦਾ ਪਤਾ ਲੱਗਾਇਆ ਜਾ ਸਕੇ।ਇਸ ਨਾਲ ਹੀ ਅਸੀਂ ਭਵਿੱਖ ਵਿਚ ਕੋਈ ਵੀ ਅਣ-ਸੁਖਾਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ ਅਤੇ ਵੱਧ ਰਹੇ ਰੋਜ਼ਾਨਾ ਦੇ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ।ਟ੍ਰੈਫਿਕ ਪੁਲਿਸ, ਕਮਿਸ਼ਨਰੇਟ ਲੁਧਿਆਣਾ ਆਪ ਦੇ ਸਹਿਯੋਗ ਲਈ ਤਤਪਰ ਹੈ।