ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਵਰਕਰਾਂ ਨੇ ਸੰਭਾਲੇ ਮੋਰਚੇ

0
170
ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਵਰਕਰਾਂ ਨੇ ਸੰਭਾਲੇ ਮੋਰਚੇ
ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਵਰਕਰਾਂ ਨੇ ਸੰਭਾਲੇ ਮੋਰਚੇ

Kapurthala(Gaurav Maria):ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ ਦੀ ਚੋਣ ਮੁਹਿੰਮ ਲਗਾਤਾਰ ਤੇਜ਼ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਵੱਲੋਂ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਕੋਵਿਡ ਨਿਯਮਾਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਲਕਾ ਕਪੂਰਥਲਾ ਵਿਚ ਬਾਜ਼ਾਰ ਦੇ ਵੱਖ-ਵੱਖ ਦੁਕਾਨਦਾਰਾਂ ਪਾਸ ਡੋਰ ਟੂ ਡੋਰ ਜਾ ਕੇ ਜਥੇਦਾਰ ਦਵਿੰਦਰ ਸਿੰਘ ਢਪੱਈ ਦੇ ਹੱਕ ਵਿਚ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਦਾਤਾਰਪੁਰੀ, ਕਪੂਰਥਲਾ ਸ਼ਹਿਰੀ ਦੇ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ, ਬਸਪਾ ਦੇ ਜ਼ੋਨ ਇੰਚਾਰਜ ਤਰਸੇਮ ਥਾਪਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਸ਼ੰਮੀ, ਬਸਪਾ ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਹੋਏ ਵਿਕਾਸ ਕਾਰਜਾਂ ਦੇ ਨਾਮ ’ਤੇ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ, ਜਦੋਂ ਕਿ ਵਿਰੋਧੀ ਧਿਰ ਕਾਂਗਰਸ ਕੋਲ ਵੋਟ ਮੰਗਣ ਲਈ ਕੋਈ ਏਜੰਡਾ ਨਹੀਂ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਚਹੁੰਮੁਖੀ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪੱਈ ਦੀ ਜਿੱਤ ਦਾ ਆਗਾਜ਼ ਕਰਨ ਤਾਂ ਜੋ ਸ਼ਹਿਰ ਨੂੰ ਮੁੜ ਵਿਕਾਸ ਦੀ ਲੀਹ ਤੇ ਤੋਰਿਆ ਜਾ ਸਕੇ। ਇਸ ਮੌਕੇ ਦੁਕਾਨਦਾਰਾਂ ਨੇ ਜਥੇਦਾਰ ਢਪੱਈ ਨੂੰ ਸਮਰਥਨ ਦੇਣ ਦਾ ਭਰੌਸਾ ਦਿੱਤਾ। ਇਸ ਮੌਕੇ ਆਗੂਆਂ ਵੱਲੋਂ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਤਹਿਤ ਵੀ ਦੁਕਾਨਦਾਰਾਂ ਨੂੰ ਡੋਰ ਟੂ ਡੋਰ ਤਹਿਤ ਜਾਣੂੰ ਕਰਵਾਇਆ।

LEAVE A REPLY

Please enter your comment!
Please enter your name here