ਨੈਸ਼ਨਲ ਲੋਕ ਅਦਾਲਤ ਰਾਹੀਂ ਕਪੂਰਥਲਾ ਵਿੱਚ 1172 ਕੇਸਾਂ ਦਾ ਨਿਪਟਾਰਾ 9,44,42,789/— ਰਕਮ ਦੇ ਪਾਸ ਕੀਤੇ ਗਏ ਅਵਾਰਡ

0
181
ਨੈਸ਼ਨਲ ਲੋਕ ਅਦਾਲਤ ਰਾਹੀਂ ਕਪੂਰਥਲਾ ਵਿੱਚ 1172 ਕੇਸਾਂ ਦਾ ਨਿਪਟਾਰਾ 9,44,42,789/— ਰਕਮ ਦੇ ਪਾਸ ਕੀਤੇ ਗਏ ਅਵਾਰਡ
ਨੈਸ਼ਨਲ ਲੋਕ ਅਦਾਲਤ ਰਾਹੀਂ ਕਪੂਰਥਲਾ ਵਿੱਚ 1172 ਕੇਸਾਂ ਦਾ ਨਿਪਟਾਰਾ 9,44,42,789/— ਰਕਮ ਦੇ ਪਾਸ ਕੀਤੇ ਗਏ ਅਵਾਰਡ

Kapurthala(Gaurav Maria):

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅੱਜ ਮਿਤੀ 12—03—2022 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਜਿ਼ਲ੍ਹਾ ਕਚਹਿਰੀ ਕਪੂਰਥਲਾ ਵਿਖੇ 11, ਸਬ—ਡਵੀਜ਼ਨ ਫਗਵਾੜਾ ਵਿਖੇ 4, ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਅਤੇ ਸਬ ਡਵੀਜਨ ਭੁੱਲਥ ਵਿਖੇ 1 ਬੈਂਚ ਗਠਿਤ ਕੀਤੇ ਗਏ।
ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕਰਿਮਨਲ ਕੰਪਾੳਂਡਏਬਲ, ਧਾਰਾ 138 ਐਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਲੇਬਰ ਮੈਟਰਸ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸੰਬੰਧੀ ਮਾਮਲੇ, ਵਿਵਾਹਿਕ ਮਾਮਲੇ, ਲੈਂਡ ਐਕੂਜੀਸ਼ਨ ਕੇਸ, ਸਰਵਿਸ ਮੈਟਰਸ, ਰੈਵਨਿਊ ਕੇਸ ਅਤੇ ਹੋਰ ਸਿਵਲ ਮੈਟਰਸ, ਰੈਂਟ, ਇੰਜਕਸ਼ਨ ਸੂਟ, ਸਪੈਸਫਿਕ ਪ੍ਰਫੋਰਮੈਂਸ ਵਗੈਰਾ ਦੇ ਲੰਬਿਤ ਅਤੇ ਪ੍ਰੀ—ਲਿਟੀਗੇਟਿਵ ਕੇਸ ਸ਼ਾਮਿਲ ਕੀਤੇ ਗਏ।
ਇਸ ਮੌਕੇ ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਨਿਪਟਾਉਣ ਨਾਲ ਸਮਾਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ, ਇਸ ਦੇ ਫੈਸਲੇ ਦੇ ਖਿਲਾਫ ਅਪੀਲ ਕਿਸੇ ਵੀ ਉੱਚ ਅਦਾਲਤ ਵਿੱਚ ਨਹੀਂ ਲਗਾਈ ਜਾ ਸਕਦੀ ਹੈ ਅਤੇ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਦੋਨਾਂ ਧਿਰਾਂ ਦੀ ਜਿੱਤ ਹੁੰਦੀ ਹੈ।
ਨੈਸ਼ਨਲ ਲੋਕ ਅਦਾਲਤ ਮੌਕੇ ਹਾਜਰ ਲੋਕਾਂ ਵਿੱਚ ਆਪਣੇ ਕੇਸਾਂ ਦੇ ਨਿਪਟਾਰੇ ਕਰਵਾਉਣ ਦਾ ਬੜਾ ਉਤਸ਼ਾਹ ਸੀ।
ਨੈਸ਼ਨਲ ਲੋਕ ਅਦਾਲਤ ਵਿੱਚ ਜੂਡੀਸ਼ੀਅਲ ਅਦਾਲਤਾਂ ਵੱਲੋਂ ਲਗਭਗ 3488 ਕੇਸ ਸ਼ਾਮਲ ਕੀਤੇ ਗਏ, ਜਿਨ੍ਹਾਂ ਵਿੱਚੋਂ 1172 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 9,44,42,788/— ਰੁਪਏ ਦੀ ਰਕਮ ਮੁਆਵਜ਼ੇ ਵੱਜੋਂ ਸੈਟਲ ਕੀਤੀ ਗਈ।
ਕਪੂਰਥਲਾ ਵਿਖੇ ਜੂਡੀਸ਼ੀਅਲ ਬੈਂਚਾ ਦੀ ਪ੍ਰਧਾਨਗੀ ਸ਼੍ਰੀਮਤੀ ਰਾਜਵਿੰਦਰ ਕੌਰ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਡਾ. ਰਾਮ ਕੁਮਾਰ ਸਿੰਗਲਾ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀ ਜ਼ਸਪਾਲ ਵਰਮਾ, ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ਼੍ਰੀ ਰਮਨ ਕੁਮਾਰ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਡਾ. ਗੁਰਪ੍ਰੀਤ ਕੌਰ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਕਪੂਰਥਲਾ, ਸ਼੍ਰੀਮਤੀ ਮੋਨਿਕਾ ਲਾਂਬਾ, ਸਿਵਲ ਜੱਜ (ਸੀਨੀਅਰ ਡਵੀਜਨ), ਕਪੂਰਥਲਾ, ਸ਼੍ਰੀ ਜ਼ਸਵੀਰ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ, ਕਪੂਰਥਲਾ, ਸ਼੍ਰੀਮਤੀ ਸ਼ਿਵਾਨੀ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ), ਕਪੂਰਥਲਾ, ਸ਼੍ਰੀ ਪ੍ਰਤੀਕ ਗੁਪਤਾ, ਸਿਵਲ ਜੱਜ (ਜੂ.ਡੀ), ਮਿਸ ਮੋਨਿਕਾ, ਸਿਵਲ ਜੱਜ (ਜੂ.ਡੀ) ਕਪੂਰਥਲਾ ਅਤੇ ਸ਼੍ਰੀ ਜ਼ਸਵੀਰ ਸਿੰਘ ਕੰਗ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਕਪੂਰਥਲਾ ਵੱਲੋਂ ਕੀਤੀ ਗਈ। ਇਨ੍ਹਾਂ ਬੈਂਚਾਂ ਵਿੱਚ ਸ਼੍ਰੀ ਬਲਤੇਜ ਸਿੰਘ ਢਿੱਲੋਂ, ਸ਼੍ਰੀਮਤੀ ਦੀਪਤੀ ਮਰਵਾਹਾ, ਸ਼੍ਰੀ ਸੋਹਿੰਦਰਪਾਲ ਸਿੰਘ ਟਾਂਡੀ, ਸ਼੍ਰੀ ਖਲਾਰ ਸਿੰਘ ਧੰਮ, ਸ਼੍ਰੀ ਰਜਿੰਦਰਪਾਲ ਸਿੰਘ ਵਾਲੀਆ, ਸ਼੍ਰੀ ਰਮੇਸ਼ ਲਾਲ, ਮਿਸ ਅਕਾਂਕਸ਼ਾ ਸ਼ਰਮਾ, ਸ਼੍ਰੀ ਪ੍ਰਦੀਪ ਕੁਮਾਰ ਠਾਕੁਰ, ਸ਼੍ਰੀ ਪ੍ਰਵੀਨ ਸਿੰਘ ਵਾਲੀਆ, ਸ਼੍ਰੀ ਗੁਰਜਿੰਦਰਪਾਲ ਸਿੰਘ, ਸ਼੍ਰੀ ਗੁਰਪ੍ਰੀਤ ਸਿੰਘ ਨਾਰੰਗ, ਸ਼੍ਰੀ ਮਾਧਵ ਧੀਰ, ਸ਼੍ਰੀ ਰਨਵੀਰ ਰਾਵਤ ਐਡਵੋਕੇਟਸ ਅਤੇ ਸ਼੍ਰੀ ਏ.ਕੇ ਭਾਰਦਵਾਜ,ਡਾ. ਅਤੁਲ ਰਤਨ, ਡਾ. ਰਨਵੀਰ ਕੋਸ਼ਲ, ਸ਼੍ਰੀਮਤੀ ਪ੍ਰੋਮਿਲਾ ਅਰੋੜਾ, ਸ਼੍ਰੀ ਅਨਿਲ ਕੁਮਾਰ ਅਤੇ ਸ਼੍ਰੀ ਸੰਜੀਵ ਅੱਗਰਵਾਲ ਸੋਸ਼ਲ ਵਰਕਰਾਂ ਵੱਲੋਂ ਬਤੌਰ ਮੈਂਬਰਾਨ ਭਾਗ ਲਿਆ ਗਿਆ।
ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਅਤੇ ਸ੍ਰੀ ਮਹੇਸ਼ ਕੁਮਾਰ ਸ਼ਰਮਾ, ਚੀਫ ਜੂਡੀਸ਼ੀਅਲ ਮੈਜਿਸਟਰੇਟ—ਕਮ—ਸਕੱਤਰ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵਲੋਂ ਵੱਖ ਵੱਖ ਲੋਕ ਅਦਾਲਤਾਂ ਦੇ ਬੈਂਚਾਂ ਦੇ ਨਿਰੀਖਣ ਦੋਰਾਨ ਧਿਰਾਂ ਦੇ ਆਪਸੀ ਰਾਜੀਨਾਮੇ ਕਰਵਾਉਣ ਦੇ ਉਪਰਾਲੇ ਕੀਤੇ ਗਏ ਅਤੇ ਹਾਜਰ ਧਿਰਾਂ ਵਲੋਂ ਆਪਣੇ ਕੇਸਾਂ ਦੇ ਨਿਪਟਾਰੇ ਰਾਜੀਨਾਮੇ ਰਾਹੀਂ ਕਰਵਾਉਣ ਵਿੱਚ ਰੂਚੀ ਦਿਖਾਈ ਗਈ।
ਉਪ ਮੰਡਲ ਫਗਵਾੜਾ ਵਿਖੇ ਜੂਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਸ਼੍ਰੀ ਸੁਖਵਿੰਦਰ ਸਿੰਘ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਫਗਵਾੜਾ, ਸ਼੍ਰੀ ਰਵੀਪਾਲ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਸ਼੍ਰੀ ਅਰੁਣ ਸ਼ੋਰੀ, ਸਿਵਲ ਜੱਜ (ਜੂਨੀਅਰ ਡਵੀਜਨ), ਫਗਵਾੜਾ ਅਤੇ ਮਿਸ ਰੇਨੂਕਾ ਰਾਨੀ, ਸਿਵਲ ਜੱਜ (ਜੂਨੀਅਰ ਡਵੀਜਨ), ਫਗਵਾੜਾ ਵੱਲੋਂ ਕੀਤੀ ਗਈ। ਇਨ੍ਹਾਂ ਬੈਂਚਾਂ ਵਿੱਚ ਸ਼੍ਰੀ ਅਬੈ ਸ਼ਰਮਾ,ਸ਼੍ਰੀ ਪ੍ਰਭਜੋਤ ਸਿੰਘ, ਸ਼੍ਰੀ ਗੁਰਦੀਪ ਸੰਘਰ, ਸ਼੍ਰੀ ਕੁਲਦੀਪ ਕੁਮਾਰ, ਸ਼੍ਰੀ ਰੋਹਿਤ ਸ਼ਰਮਾ, ਸ਼੍ਰੀਮਤੀ ਕੁਮਦ ਸ਼ਰਮਾ, ਸ਼੍ਰੀਮਤੀ ਪ੍ਰਭਾ ਅਤੇ ਸ਼੍ਰੀਮਤੀ ਸੰਜਨਾ ਐਡਵੋਕੇਟਸ ਵੱਲੋਂ ਬਤੌਰ ਮੈਂਬਰਾਨ ਭਾਗ ਲਿਆ ਗਿਆ।
ਉਪ ਮੰਡਲ ਸੁਲਤਾਨਪੁਰ ਲੋਧੀ ਵਿਖੇ ਜੂਡੀਸ਼ੀਅਲ ਬੈਂਚਾਂ ਦੀ ਪ੍ਰਧਾਨਗੀ ਸ਼੍ਰੀ ਮਹੇਸ਼ ਕੁਮਾਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਸੁਲਤਾਨਪੁਰ ਲੋਧੀ ਅਤੇ ਸ਼੍ਰੀ ਰਜਿੰਦਰਪਾਲ ਸਿੰਘ ਗਿੱਲ, ਸਿਵਲ ਜੱਜ (ਜੂਨੀਅਰ ਡਵੀਜਨ), ਸੁਲਤਾਨਪੁਰ ਲੋਧੀ ਨੇ ਕੀਤੀ। ਇਸ ਬੈਂਚ ਵਿੱਚ ਸ਼੍ਰੀ ਸਤਨਾਮ ਸਿੰਘ ਮੋਮੀ, ਸ਼੍ਰੀ ਭੁਪਿੰਦਰ ਸਿੰਘ ਐਡਵੋਕੇਟਸ ਅਤੇ ਸ਼੍ਰੀਮਤੀ ਵੰਦਨਾ ਸ਼ੁਕਲਾ ਅਤੇ ਡਾ. ਹਰਜੀਤ ਸਿੰਘ ਸੋਸ਼ਲ ਵਰਕਰਾਂ ਵੱਲੋਂ ਬਤੌਰ ਮੈਂਬਰਾਨ ਭਾਗ ਲਿਆ ਗਿਆ।
ਉਪ ਮੰਡਲ ਭੁੱਲਥ ਵਿਖੇ ਜੂਡੀਸ਼ੀਅਲ ਬੈਂਚ ਦੀ ਪ੍ਰਧਾਨਗੀ ਡਾ. ਸੁਸ਼ੀਲ ਬੋਧ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਭੁੱਲਥ ਨੇ ਕੀਤੀ। ਇਸ ਬੈਂਚ ਵਿੱਚ ਸ਼੍ਰੀ ਸਤਪਾਲ ਐਡਵੋਕੇਟ ਅਤੇ ਸ਼੍ਰੀ ਸੂਰਤ ਸਿੰਘ ਸੋਸ਼ਲ ਵਰਕਰਾਂ ਵੱਲੋਂ ਬਤੌਰ ਮੈਂਬਰਾਨ ਭਾਗ ਲਿਆ ਗਿਆ।
ਸ਼੍ਰੀ ਮਹੇਸ਼ ਕੁਮਾਰ ਸ਼ਰਮਾ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸੱਕਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁਲੱਥ ਦੀਆਂ ਅਦਾਲਤਾਂ ਵਿੱਚ ਮਿਤੀ 14—05—2022 ਨੂੰ ਅਗਲੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here