ਨੈਸ਼ਨਲ ਲੋਕ ਅਦਾਲਤ 12 ਮਾਰਚ ਨੂੰ

0
72
ਨੈਸ਼ਨਲ ਲੋਕ ਅਦਾਲਤ 12 ਮਾਰਚ ਨੂੰ
ਨੈਸ਼ਨਲ ਲੋਕ ਅਦਾਲਤ 12 ਮਾਰਚ ਨੂੰ

Kapurthala(Gaurav Maria):

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਪੂਰੇ ਭਾਰਤ ਦੇਸ਼ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ। ਜਿਸ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਦੇ ਨਿਰਦੇਸ਼ਾਂ ਅਨੁਸਾਰ ਮਿਤੀ 12.03.2022 ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਦੀਆਂ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਵੱਲੋਂ ਸਮੂਹ ਜੂਡੀਸ਼ੀਅਲ ਅਧਿਕਾਰੀਆਂ ਨੂੰ ਨੈਸ਼ਨਲ ਲੋਕ ਅਦਾਲਤ ਤੋਂ ਪਹਿਲਾਂ ਸਮੇਂ—ਸਮੇਂ *ਤੇ ਪ੍ਰੀ—ਲੋਕ ਅਦਾਲਤਾਂ ਦੇ ਆਯੋਜਨ ਕਰਕੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ ਸਾਰੀਆਂ ਅਦਾਲਤਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਮਾਣਯੋਗ ਜੱਜ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ ਕ੍ਰਿਮੀਨਲ ਕੰਪਾਉੂਂਡੇਬਲ ਕੇਸ, ਧਾਰਾ 138 ਐੱਨ.ਆਈ. ਐਕਟ, ਐੱਮ.ਏ.ਸੀ.ਟੀ. ਕੇਸ, ਵਿਵਾਹਿਕ/ਪਰਿਵਾਰਿਕ ਮਾਮਲੇ, ਲੇਬਰ ਮੈਟਰਜ਼, ਲੈਂਡ ਐਕੂਜ਼ੀਸ਼ਨ ਮੈਟਰਜ਼, ਸਿਵਲ ਕੇਸ, ਰੈਂਟ, ਬੈਂਕ ਰਿਕਵਰੀ, ਰੈਵਿਨਿਊ ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ, ਸਰਵਿਸ ਮੈਟਰ ਵਗੈਰਾ, ਕੇਸ ਸ਼ਾਮਿਲ ਕੀਤੇ ਜਾਣਗੇੇ। ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤਾਂ ਰਾਹੀਂ ਹੋਏ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸਦੇ ਫੈਸਲੇ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ। ਨੈਸ਼ਨਲ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ।
ਮਾਣਯੋਗ ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਸਮੂਹ ਇੰਸ਼ੋਰੈਂਸ ਕੰਪਨੀਆਂ ਅਤੇ ਬੈਂਕ ਮੈਨੇਜਰ ਸਾਹਿਬਾਨ ਨਾਲ ਮੀਟਿੰਗ ਕਰਕੇ ਵੱਧ ਤੋਂ ਵੱਧ ਪ੍ਰੀ ਲਿਟੀਗੇਟੀਵ ਬੈਂਕ ਕੇਸ ਲਗਵਾਉਣ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ।
ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਵੱਲੋਂਂ ਸਮੂਹ ਜੂਡੀਸ਼ੀਅਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਦਾਲਤਾਂ ਵਿੱਚ ਲੰਬਤ ਪਏ ਕੇਸਾਂ ਦੇ ਨਿਪਟਾਰੇ ਨੈਸ਼ਨਲ ਲੋਕ ਅਦਾਲਤ ਰਾਹੀਂ ਕਰਵਾਉਣ ਨੂੰ ਤਰਜੀਹ ਦੇਣ ਲਈ ਦੋਨਾਂ ਧਿਰਾਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜ਼ੋ ਵੱਡੀ ਗਿਣਤੀ ਵਿੱਚ ਕੇਸਾਂ ਦੇ ਨਿਪਟਾਰੇ ਕੀਤੇ ਜਾ ਸਕਣ।
ਮਾਣਯੋਗ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਮਹੇਸ਼ ਕੁਮਾਰ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਸਮੂਹ ਬੈਂਕਾਂ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਮੈਨੇਜਰ ਸਾਹਿਬਾਨ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here