Kapurthala(Gaurav Maria):
ਹਲਕਾ ਭੁਲੱਥ ਤੋ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਡਰਿੰਗ ਦੇ ਕੇਸ ਦੇ ਚੱਲਦਿਆਂ ਵੀਰਵਾਰ ਨੂੰ ਮਾਨਯੋਗ ਹਾਈਕੋਰਟ ਵੱਲੋ਼ ਜਮਾਨਤ ਮਿਲ ਗਈ ਹੈ ਇਸ ਦੀ ਜਾਣਕਾਰੀ ਦਿੰਦਿਆ ਉਹਨਾ ਦੇ ਸਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਦੱਸਿਆ ਕਿ ਅੱਜ ਪਤਾ ਚੱਲੇਗਾ ਕਿ ਉਹ ਭੁਲੱਥ ਕਦੋ ਆਉਣਗੇ! ਇੱਥੇ ਦੱਸ ਦੇਈਏ ਕਿ 11 ਨਵੰਬਰ ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਵੱਲੋਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮਾਨਤ ਲਈ ਹਾਈਕੋਰਟ ਦਾ ਦਰਵਾਜ਼ਾ ਖੜ੍ਹਕਾਇਆ ਸੀ, ਜਿਸ ਦੀ 13 ਦਸੰਬਰ ਨੂੰ ਤੇ ਫਿਰ ਅਗਲੀ ਸੁਣਵਾਈ 21 ਦਸੰਬਰ, ਫਿਰ 19 ਜਨਵਰੀ ਨੂੰ ਸੀ। ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਬਹਿਸ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ
ਇਸ ਦੋਰਾਨ ਸੁਖਪਾਲ ਸਿੰਘ ਖਹਿਰਾ ਦੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣ ਸਬੰਧੀ ਉਨ੍ਹਾਂ ਦੇ ਵਕੀਲ ਵੱਲੋਂ ਮੋਹਾਲੀ ਦੀ ਸਪੈਸ਼ਲ ਕੋਰਟ ’ਚ ਅਰਜ਼ੀ ਦਾਇਰ ਕੀਤੀ ਗਈ। ਇਸ ਅਰਜ਼ੀ ਰਾਹੀਂ ਕਿਹਾ ਗਿਆ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਉਮੀਦਵਾਰ ਹਨ, ਜਿਨ੍ਹਾਂ ਨੇ ਭੁਲੱਥ ਵਿਖੇ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਉਣੇ ਹਨ। ਉਸ ਲਈ ਅਸੀਂ ਅਦਾਲਤ ਨੂੰ ਅਪੀਲ ਕਰਦੇ ਹਾਂ ਕਿ ਸੁਖਪਾਲ ਸਿੰਘ ਖਹਿਰਾ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਜੇਲ੍ਹ ਤੋਂ ਭੁਲੱਥ ਵਿਖੇ ਲਿਜਾ ਕੇ ਉਨ੍ਹਾਂ ਦੇ ਨਾਮਜ਼ਦਗੀ ਪੇਪਰ ਦਾਖ਼ਲ ਕਰਵਾਏ ਜਾਣ। ਉੱਧਰ ਦੂਜੇ ਪਾਸੇ ਖਹਿਰਾ ਦੇ ਵਕੀਲ ਦੀ ਇਸ ਅਪੀਲ ’ਤੇ ਮੋਹਾਲੀ ਦੀ ਸਪੈਸ਼ਲ ਕੋਰਟ ਨੇ 27 ਜਨਵਰੀ ਤੱਕ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਸੀ
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈ. ਡੀ. ਵੱਲੋਂ 9 ਮਾਰਚ ਨੂੰ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈ. ਡੀ. ਵੱਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ ਪਰ ਅੱਜ ਪਹਿਲਾ ਇਹ ਖਬਰ ਆਈ ਕਿ ਸੁਖਪਾਲ ਸਿੰਘ ਖਹਿਰਾ ਨੂੰ ਪੇਪਰ ਦਾਖਲ ਕਰਾਉਣ ਲਈ ਇਜਾਜ਼ਤ ਮਿਲ ਗਈ ਹੈ ਪਰ ਇਸ ਦਰਮਿਆਨ ਖਹਿਰਾ ਦੇ ਜੱਦੀ ਪਿੰਡ ਰਾਮਗੜੵ ਵਿਖੇ ਚੱਲ ਰਹੀ ਕਾਂਗਰਸੀ ਵਰਕਰਾ ਦੀ ਮੀਟਿੰਗ ਦੋਰਾਨ ਇਹ ਖਬਰ ਸਾਹਮਣੇ ਆਉਦੀ ਹੈ ਕੀ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲ ਗਈ ਹੈ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਖੁਸ਼ੀ ਜਾਹਿਰ ਕਰਦਿਆ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਦੱਸਿਆ ਕਿ ਮੈਨੂੰ ਇਹ ਦੱਸਣ ਵਿੱਚ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਮਾਣਯੋਗ ਹਾਈ ਕੋਰਟ ਨੇ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਤੇ ਰਿਹਾਅ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇਹ ਸਿਰਫ ਤੇ ਸਿਰਫ ਅਕਾਲ ਪੁਰਖ ਵਾਹਿਗੁਰੂ ਦੀ ਮਿਹਰ ਨਾਲ ਅਤੇ ਤੁਹਾਡੀਆਂ ਨਿਰੰਤਰ ਅਰਦਾਸਾਂ ਦਾ ਨਤੀਜਾ ਹੈ। ਅੱਜ ਅਸੀ ਈਡੀ ,ਬੀਜੇਪੀ ਅਤੇ ਸਾਡੇ ਵਿਰੋਧੀਆਂ ਵੱਲੋਂ ਬਦਲਾਖੋਰੀ ਤਹਿਤ ਕਰਵਾਏ ਸਰਾਸਰ ਝੂਠੇ ਮੁਕੱਦਮੇ ਦੀ 50 ਫੀਸਦੀ ਜੰਗ ਜਿੱਤ ਲਈ ਹੈ ਅਤੇ ਮੈਂ ਤੁਹਾਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਬਕਾਇਆ ਅੱਧੀ ਜੰਗ ਅਸੀਂ 20 ਫ਼ਰਵਰੀ ਨੂੰ ਵੀ ਜਿੱਤਾਂਗੇ ਅਤੇ ਕਾਨੂੰਨ ਦੀ ਅਦਾਲਤ ਵਿੱਚ ਵੀ ਬੇਗੁਨਾਹ ਸਾਬਤ ਹੋਵਾਂਗੇ ਕਿਉਂਕਿ ਮੇਰੇ ਪਿਤਾ ਨੇ ਕਦੇ ਵੀ ਅਜਿਹਾ ਕੋਈ ਗਲਤ ਕੰਮ ਨਹੀਂ ਕੀਤਾ । ਉੱਧਰ ਉਹਨਾ ਦੇ ਸਰਗਰਮ ਵਿਰੋਧੀ ਸ਼ੋ੍ਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੋਰ ਦਾ ਕਹਿਣਾ ਸੀ ਕਿ ਹਲਕਾ ਭੁਲੱਥ ਵਿੱਚ ਚੋਣਾ ਦਾ ਮਹੌਲ ਉਦੋ ਹੀ ਗਰਮ ਹੋੋਵੇਗਾ ਜਦ ਸੁਖਪਾਲ ਸਿੰਘ ਖਹਿਰਾ ਜ਼ੇਲ ਚੋ ਬਾਹਰ ਆਉਣਗੇ ਹੁਣ ਵੇਖਣਾ ਇਹ ਹੋਵੇਗਾ ਕਿ ਸੁਖਪਾਲ ਸਿੰਘ ਖਹਿਰਾ ਦੇ ਜ਼ੇਲ ਚੋ ਬਾਹਰ ਆਉਣ ਤੇ ਹਲਕਾ ਭੁਲੱਥ ਵਿੱਚ ਕੀ ਮਹੌਲ ਬਣੇਗਾ।